ਸਭਿਆਚਾਰਕ ਸਮਾਗਮ ਕਰਵਾਉਣ ਦਾ ਫੈਸਲਾ

ਐਸ ਏ ਐਸ ਨਗਰ, 25 ਅਪ੍ਰੈਲ (ਸ.ਬ.) ਖੱਤਰੀ ਅਰੋੜਾ ਵੈਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੈਕਟਰ 70 ਵਿਖੇ ਚੇਅਰਮੈਨ ਜੋਗਿੰਦਰ ਸਿੰਘ ਚੱਢਾ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਆਉਣ ਵਾਲੇ ਸਮੇਂ ਵਿੱਚ ਇੱਕ ਸਭਿਆਚਾਰਕ ਸਮਾਗਮ ਕਰਵਾਉਣ ਦਾ ਫੈਸਲਾ ਕੀਤਾ ਗਿਆ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਕੁਲਵੰਤ ਸਿੰਘ ਚੌਧਰੀ ਨੂੰ ਕਾਰਜਕਾਰੀ ਪ੍ਰਧਾਨ ਅਤੇ ਮਦਨ ਸਿੰਘ ਨੂੰ ਸਕੱਤਰ ਨਿਯੁਕਤ ਕੀਤਾ ਗਿਆ| ਇਸ ਮੌਕੇ ਡਾ. ਕਰਮਜੀਤ ਸਿੰਘ ਬੇਦੀ, ਤੇਜਿੰਦਰ ਸਿੰਘ ਓਬਰਾਏ ਸਲਾਹਕਾਰ, ਮਨਜੀਤ ਸਿੰਘ ਭੱਲਾ, ਹਰਮੀਤ ਸਿੰਘ, ਬਲਵਿੰਦਰ ਸਿੰਘ, ਦਲੀਪ ਸਿੰਘ, ਡਾ ਜੀ ਐਸ ਕੋਚਰ, ਕੰਵਲਜੀਤ ਸਿੰਘ, ਅਮਰਜੀਤ ਸਿੰਘ ਪਾਹਵਾ, ਪੀ ਐਸ ਚੱਡਾ, ਹਰਪਾਲ ਸਿੰਘ ਬੇਦੀ, ਪੀ ਜੇ ਅਰੋੜਾ, ਸੁਰਿੰਦਰ ਸਿੰਘ ਸਭਰਵਾਲ, ਰਾਜਵੰਤ ਸਿੰਘ, ਅਮਰਜੀਤ ਸਿੰਘ ਚੱਡਾ, ਅਵਤਾਰ ਸਿੰਘ ਵੀ ਹਾਜਿਰ ਸਨ|

Leave a Reply

Your email address will not be published. Required fields are marked *