ਸਮਾਜਸੇਵੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ

ਐਸ ਏ ਐਸ ਨਗਰ, 12 ਜਨਵਰੀ (ਸ਼ਬ ਵਾਰਡ ਨੰਬਰ 11 ਦੇ ਸਮਾਜਸੇਵੀ ਆਗੂ ਆਸ਼ੀਸ਼ ਗਰਗ (ਜਿਹੜੇ ਪਿਛਲੀ ਵਾਰ ਆਜਾਦ ਉਮੀਦਵਾਰ ਵਜੋਂ ਪਾਰਲੀਮੈਂਟ ਦੀ ਚੋਣ ਲੜ ਚੁੱਕੇ ਹਨ) ਆਪਣੀ ਪਤਨੀ ਰਿਤੂ ਗਰਗ ਅਤੇ ਹੋਰਨਾਂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। ਉਹਨਾਂ ਨੂੰ ਪਾਰਟੀ ਦੇ ਹਲਕਾ ਮੁਹਾਲੀ ਦੇ ਸੀਨੀਅਰ ਆਗੂ ਸ੍ਰੀ ਵਿਨੀਤ ਵਰਮਾ ਵਲੋਂ ਰਸਮੀ ਤੌਰ ਤੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ ਗਿਆ। ਸ੍ਰੀ ਆਸ਼ੀਸ਼ ਗਰਗ ਵਾਰਡ ਨੰਬਰ 11 ਦੇ ਵਸਨੀਕ ਹਨ ਅਤੇ ਉਹਨਾਂ ਦੀ ਪਤਨੀ ਦੇ ਪਾਰਟੀ ਵਲੋਂ ਚੋਣ ਲੜਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਵਿਨੀਤ ਵਰਮਾ ਨੇ ਕਿਹਾ ਕਿ ਪੰਜਾਬ ਦੀ ਰਵਾਇਤੀ ਪਾਰਟੀਆਂ ਲੋਕਾਂ ਦਾ ਭਰੋਸਾ ਗਵਾ ਚੁੱਕੀਆਂ ਹਨ ਅਤੇ ਲੋਕ ਮੌਜੂਦਾ ਸਿਸਟਮ ਤੋਂ ਨਿਰਾਸ਼ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ ਅਤੇ ਰੋਜਾਨਾ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੀ ਜਿਲ੍ਹਾ ਸਕੱਤਰ ਪ੍ਰਭਜੋਤ ਕੌਰ, ਪਾਰਟੀ ਆਗੂ ਅਮਰਦੀਪ ਕੌਰ, ਜੈਪਾਲ ਸਿੰਘ, ਤੇਜਿੰਦਰ ਸਿੰਘ, ਸੁਰਿੰਦਰ ਪਾਲ ਗਰਗ, ਧੀਰਜ ਜਿੰਦਲ ਅਤੇ ਹੋਰ ਹਾਜਿਰ ਸਨ।

Leave a Reply

Your email address will not be published. Required fields are marked *