ਸਮਾਜਿਕ ਕੁਰਤੀਆਂ ਨੂੰ ਠੱਲ ਪਾਉਣ ਲਈ ਸਾਂਝੇ ਯਤਨਾਂ ਦੀ ਲੋੜ : ਸਪਰਾ

ਐਸ.ਏ.ਐਸ. ਨਗਰ, 14 ਜੂਨ (ਸ.ਬ.) ਸਾਹਿਬਜਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ‘ਬੇਟੀ ਬਚਾਓ- ਬੇਟੀ ਪੜਾਓ’ ਸਕੀਮ ਪ੍ਰਤੀ ਲੋਕਾਂ ਨੂੰ  ਹੇਠਲੇ ਪੱਧਰ ਤੱਕ ਜਾਗਰੂਕ ਕੀਤਾ ਜਾਵੇ ਅਤੇ ਜ਼ਿਲ੍ਹੇ ਵਿੱਚ ਸਮਾਜਿਕ ਕੁਰਤੀਆਂ ਦੇ ਖਾਤਮੇ ਲਈ ਸਾਂਝੇ ਯਤਨ ਅਰੰਭੇ ਜਾਣ ਤਾਂ ਜੋ ਇੱਕ ਨਵੇਂ ਨਿਰੋਏ ਸਮਾਜ ਦੀ ਸਿਰਜਨਾ ਹੋ ਸਕੇ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੀਆਂ ਸਕੀਮਾਂ ਦੀ ਸਮੀਖਿਆ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ|
ਸ੍ਰੀਮਤੀ ਸਪਰਾ ਨੇ ਇਸ ਮੌਕੇ ਸੰਗਠਿਤ ਬਾਲ ਸੁਰੱਖਿਆ ਸਕੀਮ, ਸੰਗਠਿਤ ਬਾਲ ਵਿਕਾਸ ਸਕੀਮ ਅਤੇ ਬਾਲ ਭਲਾਈ ਕਮੇਟੀ ਦੇ ਕਾਰਜਾਂ ਦੀ ਸਮੀਖਿਆ ਕਰਦਿਆਂ ਨਿਰਦੇਸ ਦਿੱਤੇ ਕਿ ਜ਼ਿਲ੍ਹੇ ਵਿੱਚ ਬੱਚਿਆਂ ਦੇ ਅਧਿਕਾਰਾਂ ਪ੍ਰਤੀ ਚੇਤਨਾ ਪੈਦਾ ਕੀਤੀ ਜਾਵੇ ਅਤੇ ਲੋਕਾਂ ਨੂੰ ਸਮਾਜਿਕ ਬੁਰਾਈ, ਭਰੂਣ ਹੱਤਿਆ ਦੇ ਖਾਤਮੇ ਲਈ ਵੀ ਪ੍ਰੇਰਿਤ ਕੀਤਾ ਜਾਵੇ| ਉਨ੍ਹਾਂ ਇਸ ਮੌਕੇ ਜ਼ਿਲ੍ਹੇ ਵਿੱਚ ਘਟ ਰਹੇ ਲਿੰਗ ਅਨੁਪਾਤ ਤੇ ਚਿੰਤਾਂ ਦਾ ਪ੍ਰਗਟਾਵਾ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਤੇ  ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਨੂੰ ਭਰੁਣ ਹੱਤਿਆ ਵਿਰੁੱਧ ਇੱਕ ਮੁਹਿੰਮ ਵਿੰਢਣ ਦੇ ਆਦੇਸ਼ ਵੀ ਦਿੱਤੇ| ਉਨ੍ਹਾਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀ ਸੁਖਦੀਪ ਸਿੰਘ ਨੂੰ ਇਸ ਮੁਹਿੰਮ ਦਾ ਐਕਸਨ ਪਲਾਨ ਤਿਆਰ ਕਰਨ ਦੀਆਂ ਹਦਾਇਤਾਂ ਦਿੱਤੀਆਂ| ਉਨ੍ਹਾਂ ਵੱਲੋਂ ਲੜਕੀਆਂ ਦੀ ਸਿੱਖਿਆ ਤੇ ਜੋਰ ਦਿੰਦਿਆਂ ਜ਼ਿਲ੍ਹੇ ਵਿੱਚ ਭਰੂਣ ਹੱਤਿਆ ਨੂੰ ਰੋਕਣ ਲਈ ਬਣਾਏ ਗਏ ਪੀ.ਐਨ.ਡੀ.ਟੀ. ਐਕਟ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ|
ਸ੍ਰੀਮਤੀ ਸਪਰਾ ਨੇ ਇਸ ਮੌਕੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ ਦਿੱਤੇ ਕਿ ਜ਼ਿਲ੍ਹਾ ਹਸਪਤਾਲ ਅਤੇ ਸਬ-ਡਵੀਜਨਲ ਹਸਪਤਾਲਾਂ ਵਿੱਚ ਲਾਵਾਰਿਸ ਬੱਚਿਆਂ ਲਈ ਪੰਗੂੜੇ ਲਗਾਏ ਜਾਣ| ਉਨ੍ਹਾਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਆਖਿਆ ਕਿ ਆਂਗਣਵਾੜੀ ਸੈਂਟਰਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਾਉਣ ਲਈ ਵਿਸ਼ੇਸ਼ ਯਤਨ ਕੀਤੇ ਜਾਣ| ਸ੍ਰੀਮਤੀ ਸਪਰਾ ਨੇ ਇਸ ਮੌਕੇ ਬਾਲ ਭਲਾਈ  ਕਮੇਟੀ ਅਤੇ ਬਾਲ ਘਰ, ਦੁਸਾਰਨਾ ਦੇ ਕੰਮਾਂ ਦੀ ਸਮੀਖਿਆ ਵੀ ਕੀਤੀ| ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਭੁਪਿੰਦਰ ਪਾਲ ਸਿੰਘ, ਐਮ.ਵੀ.ਆਈ. ਰਣਪ੍ਰੀਤ ਸਿੰਘ ਭਿਓਰਾ, ਡੀ.ਡੀ.ਪੀ.ਓ.ਆਰ ਕੇ ਸਾਲਦੀ, ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਨਵਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੁਭਾਸ ਮਹਾਜਨ, ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਬਲਜਿੰਦਰ ਸਿੰਘ, ਮੀਟਿੰਗ ਵਿੱਚ ਜ਼ਿਲ੍ਹਾ ਅਤੇ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਅ੍ਰਮਿਤ ਬਾਲਾ, ਸਹਾਇਕ ਸਿਵਲ ਸਰਜਨ ਡਾ: ਜਸਪ੍ਰੀਤ ਕੌਰ, ਸੀ.ਡੀ.ਪੀ.ਓ ਮਾਜਰੀ ਹਰਮੀਤ ਕੌਰ, ਸੀ.ਡੀ.ਪੀ.ਓ ਡੇਰਾਬਸੀ ਇੰਦਰਜੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *