ਸਮਾਜਿਕ ਕੰਮਾਂ ਲਈ ਵੱਧ ਚੜ੍ਹ ਕੇ ਕੰਮ ਕਰਨ ਨੌਜਵਾਨ: ਬੱਬੀ ਬਾਦਲ

ਐਸ ਏ ਐਸ ਨਗਰ, 23 ਮਾਰਚ (ਸ.ਬ.) ਸਮਾਜ ਸੇਵਕ ਗੁਰਪ੍ਰੀਤ ਸਿੰਘ ਧੰਨੋਆ ਨੇ ਪਿੰਡ ਘੜੂੰਆ ਵਿਖੇ 25 ਮਾਰਚ ਨੂੰ ਕਰਵਾਏ ਜਾ ਰਹੇ 21 ਲੋੜਵੰਦ ਪਰਿਵਾਰਾਂ ਦੇ ਆਨੰਦ ਕਾਰਜਾਂ ਦੇ ਪ੍ਰੋਗਰਾਮ ਦੇ ਸਬੰਧ ਵਿੱਚ ਸ੍ਰੋਮਣੀ ਅਕਾਲੀ ਦਲ ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਤੋਂ ਇਸ ਸਮਾਜਿਕ ਕਾਰਜ ਲਈ ਉਹਨਾਂ ਦੇ ਘਰ ਪੁੱਜ ਕੇ ਆਸ਼ੀਰਵਾਦ ਲਿਆ| ਬੱਬੀ ਬਾਦਲ ਨੇ ਕਿਹਾ ਕਿ ਨੌਜਵਾਨਾਂ ਦਾ ਇਹੋ ਜਿਹੇ ਸਮਾਜਿਕ ਕੰਮਾਂ ਵਿੱਚ ਵੱਧ ਚੜ੍ਹ ਕੇ ਅੱਗੇ ਆਉਣਾ ਇੱਕ ਸਲਾਘਾਯੋਗ ਉਪਰਾਲਾ ਹੈ| ਉਹਨਾਂ ਪ੍ਰਬੰਧਕ ਕਮੇਟੀ ਨੂੰ ਇਹਨਾਂ ਸਮੂਹਿਕ ਆਨੰਦ ਕਾਰਜਾਂ ਵਿੱਚ ਆਪਣਾ ਪੂਰਾ ਸਹਿਯੋਗ ਦੇਣ ਦੀ ਗੱਲ ਕੀਤੀ ਤੇ ਉਹਨਾਂ ਹੋਰ ਨੌਜਵਾਨਾ ਨੂੰ ਅਤੇ ਸਿਆਸੀ ਆਗੂਆ ਨੂੰ ਇਹੋ ਜਿਹੇ ਕਾਰਜਾ ਵਿੱਚੋਂ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ| ਇਸ ਮੌਕੇ ਤੇ ਕੁਲਵੰਤ ਸਿੰਘ ਘੜੂੰਆ, ਜਗਤਾਰ ਸਿੰਘ ਘੜੂੰਆ, ਬਿਕਰਮਜੀਤ ਸਿੰਘ, ਪਰਮਿੰਦਰ ਸਿੰਘ, ਜਸਵੰਤ ਸਿੰਘ, ਹਰਪ੍ਰੀਤ ਸਿੰਘ, ਜਸਰਾਜ ਸਿੰਘ, ਇਕਬਾਲ ਸਿੰਘ ਆਦਿ ਹਾਜਰ ਸਨ|

Leave a Reply

Your email address will not be published. Required fields are marked *