ਸਰਕਾਰੀ ਆਈ.ਟੀ.ਆਈ (ਲੜਕੀਆਂ) ਵਿਖੇ ਨਵ ਜੰਮੀਆਂ ਕੰਜਕਾਂ ਨੂੰ ਸਮਰਪਿਤ ਲੋਹੜੀ ਮੇਲੇ ਦਾ ਆਯੋਜਨ
ਐਸ਼ਏ ਨਗਰ, 14 ਜਨਵਰੀ (ਸ਼ਬ ਸਥਾਨਕ ਸਰਕਾਰੀ ਆਈ.ਟੀ.ਆਈ (ਲੜਕੀਆਂ) ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਜਿਸ ਦੌਰਾਨ ਨਵ ਜੰਮੀਆਂ ਕੰਜਕਾਂ ਦੀਆਂ ਮਾਵਾਂ ਨੂੰ ਸੰਸਥਾ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਨ ਤੋਂ ਇਲਾਵਾ ਇੱਕ ਬਹੁਰੰਗੇ ਸੱਭਿਆਚਾਰਕ ਪ੍ਰੋਗਰਾਮ ਦਾ ਵੀ ਆਯੋਜਨ ਕੀਤਾ ਗਿਆ। ਇਸ ਮੌਕੇ ਸੰਸਥਾ ਦੀਆਂ ਸਿਖਿਆਰਥਣਾਂ ਅਤੇ ਮਹਿਲਾ ਸਟਾਫ ਮੈਂਬਰਾਂ ਨੇ ਸਾਂਝੇ ਤੌਰ ਤੇ ਮਿਲਕੇ ਸੰਬਧਿਤ ਬੋਲੀਆਂ ਅਤੇ ਗਿੱਧਾ ਪਾ ਕੇ ਖੂਬ ਰੰਗ ਬੰਨਿ੍ਹਆ।
ਇਸ ਮੌਕੇ ਵੱਖ-ਵੱਖ ਟਰੇਡਾਂ ਨਾਲ ਸੰਬੰਧਿਤ ਲੜਕੀਆਂ ਨੇ ਆਪੋ-ਆਪਣੀਆਂ ਪੇਸ਼ਕਾਰੀਆਂ ਨਾਲ ਸਭ ਦਾ ਮਨ ਮੋਹ ਲਿਆ। ਪ੍ਰੋਗਰਾਮ ਦੌਰਾਨ ਹਾਜਰ ਬੱਚਿਆਂ ਅਤੇ ਉਨ੍ਹਾਂ ਨਾਲ ਆਏ ਪਰਿਵਾਰਕ ਮੈਂਬਰਾਂ ਨੂੰ ਰਿਉੜੀਆਂ, ਮੁੰਗਫਲੀਆਂ ਅਤੇ ਹੋਰ ਖਾਣ-ਪੀਣ ਵਾਲੇ ਸਮਾਨ ਦਾ ਖੁੱਲ੍ਹਾ ਲੰਗਰ ਲਗਾਇਆ ਗਿਆ।
ਪ੍ਰੋਗਰਾਮ ਦੌਰਾਨ ਸ਼੍ਰੀਮਤੀ ਸ਼ਵੀ ਗੋਇਲ, ਸ਼੍ਰੀਮਤੀ ਜਸਵੀਰ ਕੌਰ, ਸ਼੍ਰੀਮਤੀ ਉਪਾਸਨਾ ਅੱਤਰੀ, ਸ਼੍ਰੀਮਤੀ ਅੰਮਿ੍ਰਤਬੀਰ ਕੌਰ ਹੁੰਦਲ, ਸ਼੍ਰੀਮਤੀ ਸ਼ਰਨਜੀਤ ਕੌਰ, ਸ਼੍ਰੀਮਤੀ ਹਰਮਨਜੀਤ ਕੌਰ, ਸ਼੍ਰੀਮਤੀ ਪਰਮਿੰਦਰ ਕੌਰ, ਸ਼੍ਰੀਮਤੀ ਰੇਨੂੰ ਸ਼ਰਮਾ, ਸ਼੍ਰੀ ਰਾਕੇਸ਼ ਕੁਮਾਰ ਡੱਲਾ, ਸ਼੍ਰੀ ਅਮਨਦੀਪ ਸ਼ਰਮਾ, ਸ਼੍ਰੀ ਗੁਰਵਿੰਦਰ ਸਿੰਘ, ਸ਼੍ਰੀ ਵਰਿੰਦਰਪਾਲ ਸਿੰਘ, ਸ਼੍ਰੀ ਮਨਿੰਦਰਪਾਲ ਸਿੰਘ, ਸ਼੍ਰੀ ਅਵਤਾਰ ਸਿੰਘ, ਸ਼੍ਰੀਮਤੀ ਦਰਸ਼ਨਾ ਕੁਮਾਰੀ ਅਤੇ ਸ਼੍ਰੀਮਤੀ ਰਮਨਦੀਪ ਕੌਰ ਤੋਂ ਇਲਾਵਾ ਸਮੂਹ ਸਟਾਫ ਮੈਂਬਰ ਹਾਜਿਰ ਸਨ।