ਸਰਕਾਰੀ ਆਈ.ਟੀ.ਆਈ ਲੜਕੀਆਂ ਵਿਖੇ ਵਾਲੀਬਾਲ ਮੁਕਾਬਲੇ ਦਾ ਆਯੋਜਨ


ਐਸ਼ਏ 6 ਜਨਵਰੀ (ਸ਼ਬ ਸਥਾਨਕ ਸਰਕਾਰੀ ਆਈ.ਟੀ.ਆਈ (ਲੜਕੀਆਂ) ਵਿੱਚ ਨਵੇਂ ਸਾਲ ਨੂੰ ਜੀ ਆਇਆਂ ਕਹਿਣ ਲਈ ਵਾਲੀਬਾਲ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜਿਲ੍ਹਾ ਯੋਜਨਾ ਕਮੇਟੀ ਮੁਹਾਲੀ ਦੇ ਚੇਅਰਮੈਨ ਸ਼੍ਰੀ ਵਿਜੇ ਕੁਮਾਰ ਟਿੰਕੂ ਸ਼ਰਮਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਇਸ ਮੌਕੇ ਸੰਸਥਾ ਵੱਲੋਂ ਕਰਵਾਏ ਗਏ ਵਾਲੀਬਾਲ ਮੁਕਾਬਲੇ ਵਿੱਚ ਗਰੁੱਪ ਏ ਅਤੇ ਗਰੁੱਪ ਬੀ ਵਿਚਕਾਰ ਹੋਏ ਮੁਕਾਬਲੇ ਵਿੱਚ ਤਿੰਨ-ਤਿੰਨ ਮੈਚ ਬਰਾਬਰ ਰਹਿਣ ਉਪਰੰਤ ਫਾਈਨਲ ਮੈਚ ਦੌਰਾਨ ਗਰੁੱਪ-ਬੀ ਦੀ ਟੀਮ ਨੇ ਗਰੁੱਪ-ਏ ਦੀ ਟੀਮ ਨੂੰ 19-21 ਦੇ ਮੁਕਾਬਲੇ ਵਿੱਚ ਮਾਤ ਦੇ ਕੇ ਜੇਤੂ ਹੋਣ ਦਾ ਮਾਣ ਹਾਸਿਲ ਕੀਤਾ।
ਜੇਤੂ ਟੀਮ ਅਤੇ ਖਿਡਾਰੀਆਂ ਨੂੰ ਯਾਦਗਾਰੀ ਚਿੰਨ ਤਕਸੀਮ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਯੋਜਨਾ ਬੋਰਡ ਮੁਹਾਲੀ ਦੇ ਚੇਅਰਮੈਨ ਸ਼੍ਰੀ ਵਿਜੇ ਕੁਮਾਰ ਟਿੰਕੂ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਬਿਹਤਰੀ ਅਤੇ ਉਥਾਨ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਕੱਲ੍ਹ ਹੋਈ ਵਿੱਤ ਵਿਭਾਗ ਦੀ ਮੀਟਿੰਗ ਦੌਰਾਨ ਵਿੱਤ ਮੰਤਰੀ ਸ਼੍ਰੀ ਮਨਪ੍ਰੀਤ ਬਾਦਲ ਨੇ ਪੰਜਾਬ ਵਿੱਚ ਵਿਕਾਸ ਨੂੰ ਹੋਰ ਪ੍ਰਚੰਡ ਕਰਨ ਲਈ ਵਿਸ਼ੇਸ਼ ਤੌਰ ਤੇ ਫੰਡ ਅਤੇ ਹਦਾਇਤਾਂ ਜਾਰੀ ਕੀਤੀਆਂ ਹਨ। ਸੰਸਥਾ ਦੀਆਂ ਸਮੱਸਿਆਂਵਾਂ ਬਾਰੇ ਉਨ੍ਹਾਂ ਭਰੋਸਾ ਦਿਵਾਇਆ ਕਿ ਸੰਬੰਧਿਤ ਕੰਮ ਦਾ ਤਖਮੀਨਾ ਤਿਆਰ ਕਰਕੇ ਉਨ੍ਹਾਂ ਨੂੰ ਭੇਜ ਦਿੱਤਾ ਜਾਵੇ ਤਾਂ ਜੋ ਸੰਸਥਾ ਦੇ ਸੁਧਾਰ ਲਈ ਲੋੜੀਂਦੇ ਫੰਡ ਜਾਰੀ ਕੀਤੇ ਜਾ ਸਕਣ।
ਇਸ ਮੌਕੇ ਸੰਸਥਾ ਦੇ ਪਿ੍ਰੰਸੀਪਲ ਸ਼ਮਸ਼ੇਰ ਸਿੰਘ ਨੇ ਸੰਸਥਾ ਦੀ ਨਾਕਸ ਚਾਰਦੀਵਾਰੀ ਅਤੇ ਬਰਸਾਤ ਕਾਰਨ ਟਪਕਦੀਆਂ ਛੱਤਾਂ ਦੀ ਜਾਣਕਾਰੀ ਦਿੰਦਿਆਂ ਪਖਾਨਿਆਂ ਦੇ ਸੁਧਾਰ ਲਈ ਮੁੱਖ ਮਹਿਮਾਨ ਤੋਂ ਸਹਿਯੋਗ ਦੀ ਮੰਗ ਕੀਤੀ।

Leave a Reply

Your email address will not be published. Required fields are marked *