ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵੱਲੋਂ ਧਾਰਮਿਕ ਸਮਾਗਮ ਦਾ ਆਯੋਜਨ


ਐਸ ਏ ਐਸ ਨਗਰ,  23 ਨਵੰਬਰ (ਸ.ਬ.) ਸਥਾਨਕ ਸਰਕਾਰੀ ਆਈ.ਟੀ.ਆਈ (ਲੜਕੀਆਂ) ਵੱਲੋਂ  ਕੈਂਪਸ ਵਿੱਚ ਇੱਕ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਹਜੂਰੀ ਰਾਗੀ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਵੱਲੋਂ ਸ਼ਬਦ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ|
ਇਸ ਤੋਂ ਪਹਿਲਾਂ ਸੰਸਥਾ ਦੇ ਸਮੂਹ ਸਟਾਫ ਅਤੇ ਬੱਚਿਆਂ ਵੱਲੋਂ ਸੰਸਥਾ ਵਿੱਚ ਦਾਖਲ ਹੋਏ ਕਰੀਬ 500 ਸਿਖਿਆਰਥੀਆਂ ਅਤੇ ਭਰਤੀ ਕੀਤੇ ਇੰਸਟਰਕਟਰਾਂ ਦੀ ਖੁਸ਼ੀ ਵਿੱਚ ਅਤੇ ਸਰਬੱਤ ਦੇ ਭਲੇ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਭੋਗ  ਉਪਰੰਤ ਦਿਵਾਨ ਸਜਾਏ ਗਏ, ਜਿਸ ਵਿੱਚ ਵੱਖ ਵੱਖ ਰਾਗੀਆਂ ਅਤੇ ਵਿਦਵਾਨਾਂ ਨੇ ਸ਼ਬਦ ਕੀਰਤਨ ਅਤੇ ਵਿਆਖਿਆ ਰਾਹੀਂ ਸੰਗਤ ਨੂੰ ਨਿਹਾਲ ਕੀਤਾ| 
ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਕਿੱਤਾ ਮੁਖੀ ਸਿੱਖਿਆ ਦੇ ਨਾਲ-ਨਾਲ ਬੌਧਿਕ ਅਤੇ ਸਮਾਜਿਕ ਚੇਤਨਾ ਵੀ ਜਰੂਰੀ ਹੈ| ਉਨ੍ਹਾਂ ਸਮੂਹ ਸਟਾਫ ਨੂੰ ਅਪੀਲ ਕੀਤੀ ਕਿ ਉਹ ਬੱਚੀਆਂ ਨੂੰ ਸਮਾਜਿਕ ਕਦਰਾਂ ਕੀਮਤਾਂ ਦੀ ਬਹਾਲੀ ਲਈ ਮਾਨਸਿਕ ਤੌਰ ਤੇ ਤਿਆਰ ਕਰਨ ਤਾਂ ਜੋ ਇੱਕ ਨਿੱਗਰ ਸਮਾਜ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਇਆ ਜਾ ਸਕੇ| ਇਸ ਮੌਕੇ ਲਾਲ ਕੋਠੀ ਆਸ਼ਰਮ ਰੋਪੜ ਵਾਲੇ ਮਹਾਂਪੁਰਸ਼ਾਂ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰੀ| ਅੰਤ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਵਰਿੰਦਰਪਾਲ ਸਿੰਘ, ਸ਼੍ਰੀ ਮਨਿੰਦਰਪਾਲ ਸਿੰਘ, ਸ਼੍ਰੀ ਗੁਰਵਿੰਦਰ ਸਿੰਘ, ਸ਼੍ਰੀ             ਰਾਕੇਸ਼ ਕੁਮਾਰ, ਸ਼੍ਰੀ ਰੋਹਿਤ ਕੌਸ਼ਲ, ਸ਼੍ਰੀਮਤੀ ਜਸਵੀਰ ਕੌਰ, ਸ਼੍ਰੀਮਤੀ ਉਪਾਸਨਾ ਅੱਤਰੀ, ਸ਼੍ਰੀਮਤੀ ਸ਼ਵੀ ਗੋਇਲ, ਸ਼੍ਰੀਮਤੀ ਰਮਨਦੀਪ ਕੌਰ, ਸ਼੍ਰੀਮਤੀ ਦਰਸ਼ਨਾ ਕੁਮਾਰੀ ਅਤੇ ਸ਼੍ਰੀਮਤੀ ਅੰਮ੍ਰਿਤਬੀਰ ਕੌਰ ਵੀ ਮੌਜੂਦ ਸਨ|

Leave a Reply

Your email address will not be published. Required fields are marked *