ਸਰਕਾਰੀ ਕਰਮਚਾਰੀਆਂ ਨੂੰ ਸਮੇਂ ਸਿਰ ਦਫਤਰ ਪਹੁੰਚਣ ਦੇ ਹੁਕਮ ਜਾਰੀ

ਚੰਡੀਗੜ੍ਹ, 25 ਅਪ੍ਰੈਲ (ਸ.ਬ) ਪੰਜਾਬ ਸਰਕਾਰ ਨੇ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨੂੰ ਇਕ ਪੱਤਰ ਜਾਰੀ ਕਰਕੇ ਸਰਕਾਰੀ ਕਰਮਚਾਰੀਆਂ ਨੂੰ ਸਮੇਂ ਸਿਰ ਦਫਤਰ ਪਹੁੰਚਣ ਲਈ ਹੁਕਮ ਜਾਰੀ ਕੀਤੇ ਹਨ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੂੰ ਦਸਿਆਂ ਕਿ ਰਾਜ ਦੇ ਸਮੂਹ ਵਿਭਾਗਾਂ ਦੇ ਮੁਖੀ ਸਾਰੇ ਸਰਕਾਰੀ ਦਫਤਰਾਂ ਦੇ ਕਰਮਚਾਰੀਆਂ ਦਾ ਸਮੇਂ ਸਮੇਂ ਨਿਰੀਖਣ ਕਰਨਗੇ ਅਤੇ ਸਾਰੇ ਕਰਮਚਾਰੀਆਂ ਦੇ ਸਵੇਰੇ 9 ਵਜੇ ਦਫਤਰ ਆਉਣਾ  ਯਕੀਨੀ ਬਨਾਉਣਗੇ ਅਤੇ ਸ਼ਾਮ ਨੂੰ ਦਫਤਰੀ ਸਮੇਂ ਅਨੁਸਾਰ ਹੀ ਦਫਤਰ ਤੋਂ ਜਾਣਗੇ|

Leave a Reply

Your email address will not be published. Required fields are marked *