ਸਰਕਾਰੀ ਕਾਲਜ ਮੁਹਾਲੀ ਦੀ ਗੌਰਮਿੰਟ ਕਾਲਜ ਟੀਚਰਜ਼ ਐਸੋਸੀਏਸ਼ਨ ਵੱਲੋਂ ਧਰਨਾ

ਐਸ ਏ ਐਸ ਨਗਰ, 30 ਨਵੰਬਰ (ਸ.ਬ.) ਸਰਕਾਰੀ ਕਾਲਜ, ਮੁਹਾਲੀ ਵਿਖੇ ਗੌਰਮਿੰਟ ਕਾਲਜ ਟੀਚਰਜ਼ ਐਸੋਸੀਏਸ਼ਨ ਯੂਨਿਟ ਵੱਲੋਂ ਕਾਲਜ ਪ੍ਰਿੰਸੀਪਲ ਦੇ ਦਫਤਰ ਅੱਗੇ ਧਰਨਾ ਦਿੱਤਾ ਗਿਆ| ਇਹ ਧਰਨਾ ਜੀ.ਸੀ.ਟੀ.ਏ. ਪੰਜਾਬ ਦੇ ਸੱਦੇ ਤੇ ਪੰਜਾਬ ਦੇ ਸਾਰੇ ਕਾਲਜਾਂ ਵਿੱਚ ਦਿੱਤਾ ਗਿਆ| ਇਸ ਧਰਨੇ ਵਿੱਚ ਯੂਨਿਟ ਦੇ ਅਹੁਦੇਦਾਰਾਂ ਵੱਲੋਂ ਸੱਤਵੇਂ ਪੇ-ਕਮੀਸ਼ਨ ਦੀਆਂ ਸਿਫਾਰਸ਼ਾਂ ਵਿੱਚ ਸੋਧਾਂ ਉਪਰੰਤ ਇੰਨ-ਬਿੰਨ ਲਾਗੂ ਕਰਨ ਲਈ ਸਰਕਾਰ ਨੂੰ ਅਪੀਲ ਕੀਤੀ| ਡਾ.ਜਸਪਾਲ ਸਿੰਘ ਜੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ਕਮੀਸ਼ਨ ਦੀਆਂ ਸਿਫਾਰਸ਼ਾਂ ਨੂੰ ਪੂਰੇ ਪੰਜ ਸਾਲਾਂ ਲਈ 100% ਲਾਭ ਦਿੱਤੇ ਜਾਣ ਅਤੇ ਸਰਵਿਸ ਦੌਰਾਨ ਮਿਲਣ ਵਾਲੇ ਆਰਥਿਕ ਲਾਭ, ਨਵੀਂ ਭਰਤੀ ਸਬੰਧੀ ਮੁੱਖ ਮੰਗਾਂ ਤੇ ਜੋਰ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਨੂੰ ਇਹ ਸਿਫਾਰਸ਼ਾਂ ਤੁਰੰਤ ਲਾਗੂ ਕਰਨ ਲਈ ਅਪੀਲ ਕੀਤੀ|

Leave a Reply

Your email address will not be published. Required fields are marked *