ਸਰਕਾਰੀ ਕਾਲਜ ਮੁਹਾਲੀ ਵਿਖੇ ਸਾਲਾਨਾ ਖੂਨਦਾਨ ਕੈਂਪ ਦਾ ਆਯੋਜਨ

ਐਸ ਏ ਐਸ ਨਗਰ, 19 ਨਵੰਬਰ (ਸ.ਬ.) ਸਰਕਾਰੀ ਕਾਲਜ ਐਸ.ਏ.ਐਸ ਨਗਰ ਦੇ ਰੈੱਡ ਕਰਾਸ ਯੂਨਿਟ ਵੱਲੋਂ ਸਲਾਨਾ ਸਵੈ-ਇਛੁੱਕ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ| ਇਸ ਕੈਂਪ ਦਾ ਉਦਘਾਟਨ ਮੁਹਾਲੀ ਦੇ ਐਸ.ਡੀ.ਐਮ ਸ੍ਰੀ ਜਗਦੀਪ ਸਹਿਗਲ ਨੇ ਕੀਤਾ| ਇਸ ਕੈਂਪ ਵਿੱਚ 100 ਯੂਨਿਟ ਖੂਨ ਦਾਨ ਕੀਤਾ ਗਿਆ| ਇਸ ਮੌਕੇ ਪੰਜਾਬੀ ਵਿਭਾਗ ਦੇ ਪ੍ਰੋ. ਘਣਸ਼ਾਮ ਸਿੰਘ ਅਤੇ ਕਾਲਜ ਕੰਨਟੀਨ ਦੇ ਠੇਕੇਦਾਰ ਸਾਹਿਲ ਕਪੂਰ ਵੱਲੋਂ ਵੀ ਖੂਨਦਾਨ ਕੀਤਾ ਗਿਆ| ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ, ਕਾਲਜ ਰੈੱਡ ਰਿਬਨ ਕਲੱਬ ਅਤੇ ਯੂਥ ਰੈੱਡ ਕਰਾਸ ਯੂਨਿਟ ਵੀ ਮੌਜੂਦ ਸਨ|

Leave a Reply

Your email address will not be published. Required fields are marked *