ਸਰਕਾਰੀ ਕਾਲਜ ਵਿੱਚ ਵਿਸ਼ਵ ਵਾਤਾਵਰਣ ਦਿਵਸ ਮਨਾਇਆ

ਐਸ. ਏ. ਐਸ. ਨਗਰ, 6 ਜੂਨ (ਸ.ਬ.) ਸਰਕਾਰੀ ਕਾਲਜ, ਮੁਹਾਲੀ ਵਿਖੇ ਵਿਸ਼ਵ ਵਾਤਾਵਰਣ ਦਿਵਸ ਕਾਲਜ ਦੇ ਐਨ.ਐਸ.ਐਸ, ਐਨ.ਸੀ.ਸੀ. ਅਤੇ ਵਾਤਾਵਰਣ ਕਲੱਬ ਦੇ ਵਿਦਿਆਰਥੀਆਂ ਵੱਲੋਂ ਮਿਲ ਕੇ ਮਨਾਇਆ ਗਿਆ| ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਕੋਮਲ ਬਰੋਕਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਪਲਾਸਟਿਕ ਦੀ ਵਰਤੋਂ ਬਿਲਕੁਲ ਬੰਦ ਕਰਨੀ ਚਾਹੀਦੀ ਹੈ ਕਿਉਂਕਿ ਇਹ ਸਾਡੇ ਵਾਤਾਵਰਣ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ| ਕਾਲਜ ਦੇ ਭੂਗੋਲ ਵਿਭਾਗ ਦੇ ਮੁਖੀ ਡਾ. ਜਸਪਾਲ ਸਿੰਘ ਨੇ ਵਾਤਾਵਰਣ ਨੂੰ ਹਰਾ ਭਰਾ ਰੱਖਣ ਦੀ ਨਸੀਹਤ ਦਿੱਤੀ| ਪਾਣੀ ਹਵਾ, ਸ਼ੋਰ ਹਰ ਤਰ੍ਹਾਂ ਦੇ ਪ੍ਰਦੂਸ਼ਨ ਦਾ ਖਾਤਮਾ ਕਰਨ ਦਾ ਸੁਨੇਹਾ ਦਿੱਤਾ| ਸਾਰੇ ਵਿਦਿਆਰਥੀਆਂ ਨੇ ਵਾਤਾਵਰਣ ਨੂੰ ਹਰਾ ਭਰਾ ਰੱਖਣ ਦੀ ਕਸਮ ਖਾਧੀ| ਇਸ ਮੌਕੇ ਇਕ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ ਜਿਸ ਦੀ ਮੌਕੇ ਤੇ ਪ੍ਰਦਰਸ਼ਨੀ ਵੀ ਲਗਾਈ ਗਈ|

Leave a Reply

Your email address will not be published. Required fields are marked *