ਸਰਕਾਰੀ ਨੀਤੀਆਂ ਬਣਾਉਣ ਵਾਸਤੇ ਜਨਗਣਨਾ ਦੇ ਅੰਕੜੇ ਅਹਿਮ: ਡਾ. ਅਭਿਸ਼ੇਕ ਜੈਨ

ਐਸ.ਏ.ਐਸ.ਨਗਰ, 6 ਦਸੰਬਰ (ਸ.ਬ.)ð ਦੇਸ਼ ਦੇ ਵਿਕਾਸ ਲਈ ਚੰਗੀਆਂ ਨੀਤੀਆਂ ਬਣਾਉਣ ਵਿੱਚ ਸਬੰਧੀ ਜਨਗਣਨਾ ਸਮੇਤ ਲੋਕਾਂ ਸਬੰਧੀ ਹੋਰ ਅੰਕੜੇ ਅਹਿਮ ਰੋਲ ਅਦਾ ਕਰਦੇ ਹਨ ਤੇ ਅੰਕੜੇ ਸਹੀ ਹੋਣ ਨਾਲ ਹੀ ਵੱਖ-ਵੱਖ ਸਕੀਮਾਂ ਦਾ ਲਾਭ ਠੀਕ ਢੰਗ ਨਾਲ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਹੈ| ਇਸ ਲਈ ਜ਼ਰੂਰੀ ਹੈ ਕਿ ਜਨਗਣਨਾ ਸਮੇਤ ਇਕੱਤਰ ਕੀਤੇ ਜਾਣ ਵਾਲੇ ਹੋਰਨਾਂ ਅੰਕੜਿਆਂ ਸਬੰਧੀ ਸਾਰੇ ਕਾਰਜ ਸਮੇਂ ਸਿਰ ਪੂਰੇ ਕੀਤੇ ਜਾਣ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਾ. ਅਭਿਸ਼ੇਕ ਜੈਨ , ਡਾਇਰੈਕਟਰ, ਸੈਨਸਜ਼ ਆਪਰੇਸ਼ਨਜ਼ ਅਤੇ ਸਿਟੀਜਨ ਰਜਿਸਟਰੇਸ਼ਨ, ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਪ੍ਰਦੇਸ਼, ਗ੍ਰਹਿ ਮੰਤਰਾਲਾ, ਭਾਰਤ ਸਰਕਾਰ ਨੇ ਸਾਲ 2021 ਵਿੱਚ ਹੋਣ ਵਾਲੀ ਜਨਗਣਨਾ, ਨੈਸ਼ਨਲ ਪਾਪੂਲੇਸ਼ਨ ਰਜਿਸਟਰ (ਐਨ.ਪੀ.ਆਰ.) ਅਤੇ ਸਿਵਲ ਰਜਿਸਟਰੇਸ਼ਨ ਸਿਸਟਮ (ਸੀ.ਆਰ.ਐਸ.) ਸਬੰਧੀ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਵੱਖ-ਵੱਖ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂÕਕੀਤਾ|
ਉਨ੍ਹਾਂ ਕਿਹਾ ਕਿ ਸਾਲ 2021 ਵਿੱਚ ਹੋਣ ਵਾਲੀ ਜਨਗਣਨਾ ਦੇ ਮੱਦੇ ਨਜ਼ਰ ਸਾਲ 2011 ਦੀ ਜਨਗਣਨਾ ਤੋਂ ਬਾਅਦ ਅਧਿਕਾਰ ਖੇਤਰ ਅਤੇ ਪ੍ਰਸ਼ਾਸਨਿਕ ਯੂਨਿਟਾਂ ਸਬੰਧੀ ਹੋਈਆਂ ਤਬਦੀਲੀਆਂ ਦੀ ਜਾਣਕਾਰੀ ਸਬੰਧੀ ਹਫਤੇ ਦੇ ਅੰਦਰ-ਅੰਦਰ ਮੁਹੱਈਆ ਕਰਵਾਈ ਜਾਵੇ| ਇਸ ਦੇ ਨਾਲ ਹੀ ਉਨ੍ਹਾਂ ਨੇ ਤਹਿਸੀਲਦਾਰਾਂ ਨੂੰ ਹਦਾਇਤਾਂ ਕੀਤੀਆਂ ਕਿ ਤਹਿਸੀਲ ਪੱਧਰ ਤੇ ਹੋਈਆਂ ਤਬਦੀਲੀਆਂ ਸਬੰਧੀ ਜਾਣਕਾਰੀ ਨਕਸ਼ਿਆਂ ਦੇ ਰੂਪ ਵਿੱਚ ਅੱਪਡੇਟ ਕਰਕੇ ਮੁਹੱਈਆ ਕਰਵਾਈ ਜਾਵੇ| ਇਸ ਦੇ ਨਾਲ ਹੀ ਉਨ੍ਹਾਂ ਨੇ ਨਗਰ ਨਿਗਮ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਵੀ ਅਧਿਕਾਰੀ ਖੇਤਰ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਕਿਹਾ| ਡਾ.ਜੈਨ ਨੇ ਕਿਹਾ ਕਿ ਇਸ ਪ੍ਰਕਿਰਿਆ ਵਿਚ ਗਮਾਡਾ ਨੂੰ ਵੀ ਸ਼ਾਮਿਲ ਕੀਤਾ ਜਾਵੇ|
ਡਾ.ਜੈਨ ਨੇ ਕਿਹਾ ਕਿ ਆਮ ਦੇਖਣ ਵਿੱਚ ਆਉਂਦਾ ਹੈ ਕਿ ਲੋਕ ਲੋੜ ਪੈਣ ਤੇ ਹੀ ਮੌਤ ਦਾ ਸਰਟੀਫਿਕੇਟ ਬਣਾਉਂਦੇ ਹਨ, ਜਦਕਿ ਜਨਮ ਅਤੇ ਮੌਤ ਦੀ ਰਜਿਸਟਰੇਸ਼ਨ ਕਰਵਾਈ ਜਾਣੀ ਲਾਜ਼ਮੀ ਹੈ| ਉਨ੍ਹਾਂ ਕਿਹਾ ਕਿ ਕਈ ਵਾਰ ਲੋਕ ਬੱਚਿਆਂ ਦੇ ਜਨਮ ਦੀ ਰਜਿਸਟਰੇਸ਼ਨ ਕਰਵਾਉਣ ਵੱਲ ਧਿਆਨ ਨਹੀਂ ਦਿੰਦੇ ਜਿਸ ਕਾਰਨ ਲਿੰਗ ਅਨੁਪਾਤ ਵਿੱਚ ਕਾਫੀ ਫਰਕ ਰਹਿ ਜਾਂਦਾ ਹੈ| ਇਸ ਲਈ ਸਬੰਧਿਤ ਅਧਿਕਾਰੀ ਇਹ ਗੱਲ ਯਕੀਨੀ ਬਣਾਉਣ ਕਿ ਲੜਕਿਆਂ ਵਾਂਗ ਲੜਕੀਆਂ ਦੇ ਜਨਮ ਸਬੰਧੀ ਰਜਿਸਟਰੇਸ਼ਨ ਹਰ ਹਾਲ ਕਰਵਾਈ ਜਾਵੇ| ਇਸ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਜਾਗਰੂਕ ਕਰਨ ਲਈ ਵਿਸ਼ੇਸ਼ ਤੌਰ ਤੇ ਬੋਰਡ ਵੀ ਲਗਾਏ ਜਾਣ|
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਾਈਵੇਟ ਹਸਪਤਾਲਾਂ ਵਲੋਂ ਵੀ ਜਨਮ ਅਤੇ ਮੌਤ ਸਬੰਧੀ ਜਾਣਕਾਰੀ ਹਰ ਹਾਲ ਸਬੰਧਿਤ ਅਧਿਕਾਰੀਆਂ ਨੂੰ ਭੇਜੀ ਜਾਵੇ| ਉਹਨਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਦੀ ਸੂਚੀ ਬਣਾ ਕੇ ਉਨ੍ਹਾਂ ਤੋਂ ਸਮਾਂਬੱਧ ਢੰਗ ਨਾਲ ਰਿਪੋਰਟਾਂ ਹਾਸਿਲ ਕੀਤੀਆਂ ਜਾਣ ਅਤੇ ਜ਼ਿਲ੍ਹੇ ਦੇ ਅਧਿਕਾਰੀਆਂ ਵਲੋਂ ਸਮੇਂ ਸਮੇਂ ਤੇ ਇਸ ਸਬੰਧੀ ਚੈਕਿੰਗ ਵੀ ਕੀਤੀ ਜਾਵੇ| ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੌਤ ਦੇ ਕਾਰਨਾਂ ਸਬੰਧੀ ਸਰਟੀਫਿਕੇਟ(ਐਮ.ਸੀ.ਸੀ.ਡੀ.) ਵਿਚਲੇ ਸਾਰੇ ਵੇਰਵੇ ਸਹੀ ਢੰਗ ਨਾਲ ਭਰੇ ਜਾਣ ਤਾਂ ਜੋ ਨੀਤੀਆਂ ਘੜ੍ਹਨ ਸਬੰਧੀ ਸਹੀ ਅੰਕੜੇ ਉਨ੍ਹਾਂ ਦਾ ਆਧਾਰ ਬਣ ਸਕਣ| ਐਨ.ਪੀ.ਆਰ. ਨਾਲ ਸਬੰਧਿਤ ਜ਼ਿਲ੍ਹੇ ਵਿਚਲੇ ਬਕਾਇਆ ਕਾਰਜਾਂ ਨੂੰ ਛੇਤੀ ਤੋਂ ਛੇਤੀ ਪੂਰਾ ਕਰਨ ਦੇ ਦਿਸ਼ਾ ਨਿਰਦੇਸ਼ ਦੇਣ ਦੇ ਨਾਲ-ਨਾਲ ਉਨ੍ਹਾਂ ਨੇ ਸੈਂਪਲ ਰਜਿਸਟਰੇਸ਼ਨ ਸਿਸਟਮ (ਐਸ.ਆਰ.ਐਸ.) ਸਬੰਧੀ ਗੱਲਬਾਤ ਕਰਦਿਆਂ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਂਗਨਵਾੜੀ ਵਰਕਰਾਂ ਵਲੋਂ ਇਕੱਤਰ ਕੀਤੀ ਜਾਣ ਵਾਲੀ ਜਾਣਕਾਰੀ ਸਬੰਧੀ ਰਹਿੰਦੇ ਕੰਮ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਵੇ|
ਇਸ ਮੌਕੇ ਸੰਯੁਕਤ ਡਾਇਰੈਕਟਰ ਸੈਂਨਸਜ਼ ਆਪਰੇਸ਼ਨਜ਼ ਪੰਜਾਬ ਸ੍ਰੀ ਐਮ.ਕੁਮਾਰ , ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ. ਚਰਨਦੇਵ ਸਿੰਘ ਮਾਨ, ਡਾਇਰੈਕਟੋਰੇਟ ਆਫ ਸੈਨਸਜ਼ ਪੰਜਾਬ ਦੇ ਅਸਿਸਟੈਂਟ ਡਾਇਰੈਕਟਰ ਸ੍ਰੀ ਮਹੇਸ਼ ਗੌਤਮ, ਅਸਿਸਟੈਂਟ ਡਾਇਰੈਕਟਰ ਸ੍ਰੀ ਅਸ਼ਵਨੀ ਕੁਮਾਰ, ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਯਸ਼ਪਾਲ ਸ਼ਰਮਾ, ਐਸ.ਡੀ.ਐਮ. ਮੁਹਾਲੀ ਸ੍ਰੀ ਜਗਦੀਪ ਸਹਿਗਲ , ਜ਼ਿਲ੍ਹਾ ਪ੍ਰੋਗਰਾਮ ਅਫਸਰ ਸੁਖਦੀਪ ਸਿੰਘ, ਤਹਿਸੀਲਦਾਰ ਨਵਪ੍ਰੀਤ ਸਿੰਘ, ਤਹਿਸੀਲਦਾਰ ਰਵਿੰਦਰ ਬਾਂਸਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ|

Leave a Reply

Your email address will not be published. Required fields are marked *