ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਤੋਹਫਾ, ਵਿੱਤ ਮੰਤਰੀ ਢੀਂਡਸਾ ਵੱਲੋਂ 7 ਫੀਸਦੀ ਮਹਿੰਗਾਈ ਭੱਤੇ ਦੀ ਕਿਸ਼ਤ ਦੇਣ ਦਾ ਐਲਾਨ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ, 21 ਦਸੰਬਰ (ਸ.ਬ.) ਪੰਜਾਬ ਦੇ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਅੱਜ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਤੋਹਫਾ ਦਿੰਦਿਆਂ ਮਹਿੰਗਾਈ ਭੱਤੇ (ਡੀ.ਏ.) ਦੀ 7 ਫੀਸਦੀ ਕਿਸ਼ਤ ਦੇਣ ਦਾ ਐਲਾਨ ਕੀਤਾ| ਪੰਜਾਬ ਦੇ ਮੁਲਾਜ਼ਮਾਂ/ਪੈਨਸ਼ਨਰਾਂ ਦਾ ਮਹਿੰਗਾਈ ਭੱਤਾ ਹੁਣ 125 ਫੀਸਦੀ ਤੋਂ ਵੱਧ ਕੇ 132 ਫੀਸਦੀ ਹੋ ਗਿਆ ਜਿਸ ਸਬੰਧੀ ਵਿੱਤ ਵਿਭਾਗ ਵੱਲੋਂ ਅੱਜ ਬਾਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤੀ|
ਅੱਜ ਇਥੇ ਜਾਰੀ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ. ਢੀਂਡਸਾ ਨੇ ਦੱਸਿਆ ਕਿ ਅੱਜ ਐਲਾਨੀ ਮਹਿੰਗਾਈ ਭੱਤੇ ਦੀ ਕਿਸ਼ਤ ਪਹਿਲੀ ਜਨਵਰੀ 2017 ਤੋਂ ਲਾਗੂ ਹੋਵੇਗੀ ਅਤੇ ਮੁਲਾਜ਼ਮਾਂ/ਪੈਨਸ਼ਨਰਾਂ ਨੂੰ ਜਨਵਰੀ ਮਹੀਨੇ ਦੀ ਤਨਖਾਹ/ਪੈਨਸ਼ਨ 132 ਡੀ.ਏ. ਨਾਲ ਮਿਲੇਗੀ|

Leave a Reply

Your email address will not be published. Required fields are marked *