ਸਰਕਾਰੀ ਸਕੂਲ ਫੇਜ਼-7 ਵਿਖੇ ਮਾਪੇ ਅਧਿਆਪਕ ਮਿਲਣੀ ਹੋਈ

ਐਸ. ਏ. ਐਸ. ਨਗਰ, 31  ਮਾਰਚ (ਸ.ਬ.) ਸਰਕਾਰੀ ਪ੍ਰਾਇਮਰੀ ਸਕੂਲ                 ਫੇਜ਼-7 ਵਿੱਚ ਮਾਪੇ ਅਧਿਆਪਕ ਮਿਲਣੀ ਹੋਈ| ਇਸ ਮੌਕੇ ਮੁੱਖ ਮਹਿਮਾਨ ਐਸ ਐਸ ਸੀ ਕਮੇਟੀ ਦੇ ਚੇਅਰਮੈਨ ਸ੍ਰੀ ਸੈਹਬੀ ਆਨੰਦ ਨੇ ਕਿਹਾ ਕਿ ਵਿਦਿਆ ਇਨਸਾਨ ਦਾ ਤੀਜਾ ਨੇਤਰ ਹੁੰਦਾ ਹੈ, ਇਸ ਲਈ ਬੱਚਿਆਂ ਨੂੰ ਆਪਣੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ| ਉਹਨਾਂ ਕਿਹਾ ਕਿ ਪੜ੍ਹਾਈ ਇਕ ਗਹਿਣਾ ਹੁੰਦਾ ਹੈ, ਜੋ ਕਿ ਸਭ ਤੋਂ ਕੀਮਤੀ ਹੁੰਦਾ ਹੈ| ਇਸ ਮੌਕੇ ਉਹਨਾਂ ਨੇ ਸਕੂਲ ਦੇ ਵਿਦਿਆਰਥੀਆਂ ਲਈ ਦੋ ਝੂਲੇ ਦੇਣ ਦਾ ਐਲਾਨ ਕੀਤਾ| ਇਸ ਮੌਕੇ ਉਹਨਾਂ ਪੜ੍ਹਾਈ ਵਿੱਚ ਪੁਜੀਸ਼ਨਾਂ ਲੈਣ ਵਾਲੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ| ਇਸ ਮੌਕੇ ਅਧਿਆਪਕ ਸੰਦੀਪ ਸਿੰਘ, ਭੁਪਿੰਦਰ ਸਿੰਘ ਗਰੇਵਾਲ ਅਤੇ ਸਮੂਹ ਸਟਾਫ ਮੈਂਬਰ ਮੌਜੂਦ ਸਨ|

Leave a Reply

Your email address will not be published. Required fields are marked *