ਸਰਕਾਰੀ ਸਕੂਲ ਬੂਟਾ ਸਿੰਘ ਵਾਲਾ ਦਾ 12ਵੀਂ ਸ਼੍ਰੇਣੀ ਦਾ ਨਤੀਜਾ 100 ਫੀਸਦੀ ਰਿਹਾ

ਐਸ ਏ ਐਸ ਨਗਰ, 26 ਅਪ੍ਰੈਲ (ਸ.ਬ.) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਟਾ ਸਿੰਘ ਵਾਲਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਸ਼੍ਰੀ ਮਤੀ ਬਰਿੰਦਰਜੀਤ ਕੌਰ ਨੇ ਦੱਸਿਆ ਕਿ ਸਕੂਲ ਵਿੱਚ ਚੱਲ ਰਹੀਆਂ ਸਾਰੀਆਂ ਹੀ ਸਟਰੀਮਾਂ ਜਿਵੇਂ ਸਾਇੰਸ, ਕਾਮਰਸ ਅਤੇ ਆਰਟਸ ਦਾ ਨਤੀਜਾ ਸੌ ਫੀਸਦੀ ਰਿਹਾ| ਸਕੂਲ ਦੀ ਵਿਦਿਆਰਥਨ ਗੁਰਦੀਪ ਕੌਰ ਪੁੱਤਰੀ ਸ. ਹਰਵਿੰਦਰ ਸਿੰਘ ਨੇ 390 (86.67Ü) ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ, ਸੁਖਜਿੰਦਰ ਸਿੰਘ ਪੁੱਤਰ ਸ. ਅਮਰਜੀਤ ਸਿੰਘ ਨੇ 386 ਅੰਕ ਪ੍ਰਾਪਤ ਕਰਕੇ ਦੂਜਾ ਅਤੇ ਕੁਲਵੀਰ ਕੌਰ ਪੁੱਤਰੀ ਸ. ਸੁਖਵਿੰਦਰ ਸਿੰਘ ਨੇ 383 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ| ਇਨ੍ਹਾਂ ਤੋਂ ਇਲਾਵਾ ਦਮਨਪ੍ਰੀਤ ਕੌਰ (84) ਅਤੇ ਗੁਰਪ੍ਰੀਤ ਸਿੰਘ ਨੇ ਵੀ 82Üਅੰਕ ਪ੍ਰਾਪਤ ਕਰਕੇ ਸਕੂਲ ਦਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ| ਇਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਸਟਾਫ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਵੇਰ ਦੀ ਸਭਾ ਵਿੱਚ ਸਨਮਾਨਿਤ ਕੀਤਾ ਗਿਆ| ਸਕੂਲ ਵੱਲੋਂ ਪ੍ਰੀਖਿਆ ਵਿੱਚ ਅਪੀਅਰ ਹੋਏ 34 ਵਿਦਿਆਰਥੀਆਂ ਵਿੱਚੋਂ 29 ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ ਅਤੇ ਬਾਕੀ ਪੰਜ ਵਿਦਿਆਰਥੀ ਦੂਜੇ ਦਰਜੇ ਵਿੱਚ ਪਾਸ ਹੋਏ| ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਸ. ਸੁਰਜੀਤ ਸਿੰਘ ਲੈਕਚਰਾਰ ਬਾਇਓ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਇਸ ਸ਼ਾਨਦਾਰ ਨਤੀਜੇ ਤੋਂ ਸੇਧ ਲੈ ਕੇ ਸਖਤ ਮਿਹਨਤ ਕਰਨ ਅਤੇ ਆਉਣ ਵਾਲੇ ਸਮੇਂ ਦੌਰਾਨ ਵੀ ਸਕੂਲ ਦਾ ਨਤੀਜਾ ਸ਼ਾਨਦਾਰ ਲੈ ਕੇ ਆਉਣ| ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੱਲ ਵੀ ਧਿਆਨ ਦੇਣ ਕਿਉਂਕਿ ਪੰਜਾਬ ਸਿੱਖਿਆ ਵਿਭਾਗ ਵੱਲੋਂ ਬੱਚਿਆਂ ਨੂੰ ਸਟੇਟ ਵਿੱਚੋਂ ਮੈਡਲ ਹਾਸਲ ਕਰਨ ਦੇ 15 ਅੰਕ ਅਤੇ ਨੈਸ਼ਨਲ ਵਿੱਚੋਂ ਮੈਡਲ ਹਾਸਲ ਕਰਨ ਦੇ 25 ਵਾਧੂ ਅੰਕ ਦਿੱਤੇ ਜਾਂਦੇ ਹਨ|
ਬੱਚਿਆਂ ਨੂੰ ਸਨਮਾਨਿਤ ਕਰਨ ਵੇਲੇ ਵੱਖ-ਵੱਖ ਵਿਸ਼ੇ ਪੜ੍ਹਾਉਣ ਵਾਲੇ ਅਧਿਆਪਕ ਲੈਕਚਰਾਰ ਪਰਮਜੀਤ ਕੌਰ, ਪਰਸ਼ੋਤਮ ਸਿੰਘ ਸੰਧੂ, ਸੁਰਜੀਤ ਕੌਰ, ਸੰਜਨਾ ਰਾਣੀ, ਸੁਰਜੀਤ ਸਿੰਘ, ਸ. ਮਾਨ ਸਿੰਘ ਗੁਰਦੀਪ ਕੌਰ,ਪੂਜਾ ਚੌਧਰੀ,ਹਰਮਿੰਦਰ ਕੌਰ,ਪੂਜਾ ਬਜਾਜ, ਗੁਰਦੇਵ ਸਿੰਘ,ਹਰਪ੍ਰੀਤ ਸਿੰਘ, ਤਰੁਨ ਰਿਸ਼ੀ ਰਾਜ, ਸ਼੍ਰੀ ਮਤੀ ਸ਼ਸ਼ੀ ਬਾਲਾ, ਪਰਵਿੰਦਰ ਸਿੰਘ,ਜੋਗਿੰਦਰ ਸਿੰਘ ਤੇ ਸਮੂਹ ਸਟਾਫ ਹਾਜ਼ਰ ਸੀ|

Leave a Reply

Your email address will not be published. Required fields are marked *