ਸਰਕਾਰੀ ਸਕੂਲ ਸਿਆਊ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਪਲਾਸਟਿਕ ਦੀਆਂ ਬੋਤਲਾਂ ਤੇ ਲਿਫਾਫੇ ਕੀਤੇ ਇਕੱਠੇ

ਐਸ.ਏ.ਐਸ ਨਗਰ,13 ਜੁਲਾਈ (ਸ.ਬ.) ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਵੱਖ-ਵੱਖ ਕਿਸਮ ਦੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ ਤੇ ਇਸੇ ਮਿਸ਼ਨ ਤਹਿਤ ਪਲਾਸਟਿਕ ਦੀਆਂ ਬੋਤਲਾਂ, ਲਫਾਫਿਆਂ ਆਦਿ ਸਮੱਗਰੀ ਨੂੰ ਇਕੱਠਾ ਕਰਕੇ ਉਸ ਨੂੰ ਢੁਕਵੇਂ ਢੰਗ ਨਾਲ ਮੁੜ ਵਰਤੋਂ ਵਿੱਚ ਲਿਆਉਣ ਜਾਂ ਨਸ਼ਟ ਕਰਨ ਸਬੰਧੀ ਸਕੂਲ ਅਧਿਆਪਕਾਂ ਅਤੇ ਵਿਦਿਆਰਥੀਆਂ ਤੇ ਆਧਾਰਿਤ              ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ, ਜਿਸ ਨੂੰ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ| ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ  (ਐਲੀਮੈਂਟਰੀ) ਸ੍ਰੀਮਤੀ ਗੁਰਪ੍ਰੀਤ ਕੋਰ ਨੇ ਦੱਸਿਆ ਕਿ ਇਸੇ ਮੁਹਿੰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ, ਸਿਆਊ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਵੱਲੋਂ ਸਕੂਲ ਨੇੜੇ ਖਿਲਰੀਆਂ ਪਲਾਸਟਿਕ ਦੀਆਂ ਬੋਤਲਾਂ ਅਤੇ ਪਲਾਸਟਿਕ ਦੇ ਲਫਾਫੇ ਇਕੱਠੇ ਕਰਕੇ ਬੋਰੀਆਂ ਵਿੱਚ ਪਾਏ ਗਏ |
ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਘਰਾਂ ਵਿਚਲੀਆਂ ਪਲਾਸਟਿਕ ਦੀਆਂ ਬੇਲੋੜੀਆਂ ਚੀਜਾਂ ਜਿਵੇਂ ਕਿ ਪਲਾਸਟਿਕ ਦੀਆਂ ਬੋਤਲਾਂ ਅਤੇ ਲਿਫਾਫੇ ਇਕੱਠੇ ਕਰਕੇ ਸਕੂਲ ਲੈ ਕੇ ਆਉਣ| ਇਸ ਸਮਾਨ ਨੂੰ ਸਕੂਲਾਂ ਵਿੱਚ ਰੱਖਿਆ ਜਾਵੇਗਾ ਅਤੇ ਬਾਅਦ ਵਿੱਚ ਇਸ ਦੀ ਮੁੜ ਵਰਤੋਂ ਜਾਂ ਇਸ ਨੂੰ ਨਸ਼ਟ ਕਰਨ ਲਈ ਢੁਕਵੀਆਂ ਥਾਵਾਂ ਉੱਤੇ ਭੇਜ ਦਿੱਤਾ ਜਾਵੇਗਾ| ਇਸ ਸਬੰਧੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਵੱਧ ਸਮਾਨ ਲਿਆਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਸਮਾਨ ਇਕੱਤਰ ਕਰਨ ਵਾਲੇ ਸਕੂਲ ਦਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਜਾਵੇਗਾ| ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਸਦਕਾ ਲੋਕ ਪਲਾਸਟਿਕ ਦਾ ਵਾਧੂ ਸਮਾਨ ਜਾਂ ਪਲਾਸਟਿਕ ਵੇਸਟ ਇੱਧਰ-ਉੰਧਰ ਨਹੀਂ ਸੁੱਟਣਗੇ|

Leave a Reply

Your email address will not be published. Required fields are marked *