ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਨੂੰ ਮੁੱਖ ਮੰਤਰੀ ਨਾਲ 27 ਅਪ੍ਰੈਲ ਨੂੰ ਮੀਟਿੰਗ ਦਾ ਸੱਦਾ

ਐਸ ਏ ਐਸ ਨਗਰ, 17 ਅਪ੍ਰੈਲ (ਸ.ਬ.) ਸਰਕਾਰੀ ਸਕੂਲ ਸਿੱਖਿਆ ਬਚਾਓ ਮੰਚ ਨੂੰ ਪੰਜਾਬ ਦੇ ਮੁੱਖ ਮੰਤਰੀ ਨਾਲ 27 ਅਪ੍ਰੈਲ ਨੂੰ ਮੀਟਿੰਗ ਲਈ ਸੱਦਾ ਮਿਲਿਆ ਹੈ| ਇਸ ਸਬੰਧੀ ਜਾਣਕਾਰੀ ਦਿਦਿਆਂ ਮੰਚ ਦੇ ਆਗੂ ਜਸਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਮੰਚ ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ 22 ਅਪ੍ਰੈਲ ਨੂੰ ਪਟਿਆਲਾ ਵਿਖੇ ਸਥਿਤ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦਾ ਘਿਰਾਓ ਕਰਨਾ ਸੀ ਪਰ ਹੁਣ ਮੁੱਖ ਮੰਤਰੀ ਨਾਲ ਮੀਟਿੰਗ ਦਾ ਸੱਦਾ ਮਿਲਣ ਤੋਂ ਬਾਅਦ ਇਹ ਘਿਰਾਓ ਮੁਲਤਵੀ ਕਰ ਦਿੱਤਾ ਗਿਆ ਹੈ|
ਇਸ ਮੌਕੇ ਹਰਜਿੰਦਰਪਾਲ ਪੰਨੂੰ, ਨਿਸ਼ਾਂਤ ਕਪੂਰਥਲਾ, ਈਸ਼ਰ ਸਿੰਘ ਮੰਝਪੁਰ, ਪ੍ਰਗਟ ਸਿੰਘ, ਰਣਜੀਤ ਬਾਠ, ਅਮਰਜੀਤ ਕੰਬੋਜ, ਰਵੀ, ਰਛਪਾਲ, ਸੁਖਚੈਨ ਵੀ ਮੌਜੂਦ ਸਨ|

Leave a Reply

Your email address will not be published. Required fields are marked *