ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਦਾ ਬਾਰ੍ਹਵੀਂ ਦਾ ਨਤੀਜਾ 100 ਫੀਸਦੀ ਰਿਹਾ

ਬਠਿੰਡਾ, 22 ਜੁਲਾਈ (ਹਰਮੀਤ ਸਿਵੀਆਂ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੰਗਾ ਅਬਲੂ ਕੀ ਦਾ ਨਤੀਜਾ 100 ਫੀਸਦੀ ਰਿਹਾ| 
ਇਸ ਸੰਬਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਸਾਧੂ ਸਿੰਘ ਰੋਮਾਣਾ ਨੇ ਦੱਸਿਆ ਕਿ ਇਸ ਵਾਰ ਬਾਰਵੀਂ ਜਮਾਤ ਦੇ ਕੁੱਲ 25 ਵਿਦਿਆਰਥੀਆਂ ਨੇ ਪੇਪਰ ਦਿੱਤੇ ਸਨ ਅਤੇ ਸਾਰੇ ਹੀ ਬਹੁਤ ਵਧੀਆ ਨੰਬਰ ਲੈ ਕੇ ਪਾਸ ਹੋਏ ਹਨ| ਉਹਨਾਂ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਮਨਪ੍ਰੀਤ ਕੌਰ ਨੇ 431 ਅੰਕ ਪ੍ਰਾਪਤ ਕਰਕੇ ਪਹਿਲਾ, ਜਸਪ੍ਰੀਤ ਕੌਰ ਨੇ 423 ਅੰਕ  ਪ੍ਰਾਪਤ ਕਰਕੇ ਦੂਜਾ ਅਤੇ ਲਵਪ੍ਰੀਤ ਕੌਰ ਨੇ 405 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ| ਇਸਦੇ ਨਾਲ ਹੀ ਬਾਕੀ 12 ਵਿਦਿਆਰਥੀਆਂ ਨੇ 80 ਫੀਸਦੀ ਅਤੇ  10 ਵਿਦਿਆਰਥੀਆਂ ਨੇ 70 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ| ਇਸ ਮੌਕੇ ਗੁਰਬਖਸ਼ ਸਿੰਘ, ਸ੍ਰੀਮਤੀ ਛਿੰਦਰਪਾਲ ਕੌਰ, ਜਸਵੰਤ ਸਿੰਘ, ਅਲਪਨਾ ਖੇੜਾ ਅਤੇ ਸੂਬਾ ਸਿੰਘ ਹਾਜ਼ਿਰ ਸਨ|

Leave a Reply

Your email address will not be published. Required fields are marked *