ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਸੈਣੀਆਂ ਦੀ ਵਿਦਿਆਰਥਣ ਪੂਨਮ ਨੇ ਜਿਲ੍ਹੇ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ

ਐਸ.ਏ.ਐਸ.ਨਗਰ, 13 ਅਗਸਤ (ਸ.ਬ.) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ਼ੈਸ਼ਨ 2019-20 ਦੀਆਂ ਬਾਰਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਪੁਰ ਸੈਣੀਆਂ ਜਿਲ੍ਹਾ ਐਸ.ਏ.ਐਸ. ਨਗਰ ਦਾ ਨਤੀਜਾ ਸ਼ਾਨਦਾਰ ਰਿਹਾ| 
ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨਵਜੋਤ ਕੌਰ ਬਰਾੜ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਪੂਨਮ ਦੇਵੀ ਨੇ 99.77 ਫੀਸਦੀ ਅੰਕ ਪ੍ਰਾਪਤ ਕਰਕੇ ਜਿਲ੍ਹੇ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ| ਉਹਨਾਂ ਦੱਸਿਆ ਕਿ ਇਸਦੇ ਨਾਲ ਹੀ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਵਿੱਚ ਪੂਨਮ ਦੇਵੀ, ਨਿਸ਼ਾ, ਪੂਨਮ ਰਾਣੀ ਅਤੇ ਅਮਨਪ੍ਰੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ ਹੈ| ਇਸ ਮੌਕੇ ਲੈਕਚਰਾਰ ਸ਼ਮੀ ਕੁਮਾਰ, ਅਮਨਦੀਪ ਕੌਰ, ਜਸਪਾਲ ਕੌਰ, ਸ੍ਰੀਮਤੀ ਅਲਕਾ, ਸ੍ਰੀ ਰਾਜੇਸ਼ ਕੁਮਾਰ ਅਤੇ ਅਸ਼ੋਕ ਕੁਮਾਰ ਮੌਜੂਦ ਸਨ| 

Leave a Reply

Your email address will not be published. Required fields are marked *