ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਕਰਪੁਰ ਵਿਖੇ ਸੰਵਿਧਾਨ ਦਿਵਸ ਮੌਕੇ ਪ੍ਰਸਤਾਵਨਾ ਪੜੀ

ਐਸ. ਏ. ਐਸ. ਨਗਰ , 27 ਨਵੰਬਰ (ਸ.ਬ.) ਡਾਇਰੈਕਟਰ ਜਨਰਲ ਸਕੂਲ ਸਿਖਿਆ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਕਰਪੁਰ ਵਿਖੇ ਸੰਵਿਧਾਨ ਦਿਵਸ ਪ੍ਰਿੰਸੀਪਲ ਪਰਵੀਨ ਵਾਲੀਆ ਦੀ ਅਗਵਾਈ ਵਿੱਚ ਮਨਾਇਆ ਗਿਆ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ. ਜਸਵੀਰ ਸਿੰਘ ਨੇ ਦੱਸਿਆ ਕਿ ਸ੍ਰੀਮਤੀ ਰੀਤੂ ਦਿਵਾਨ ਅਤੇ ਮਧੂ ਸੂਦ ਨੇ ਸੰਵਿਧਾਨ ਦੀ ਪ੍ਰਸਤਾਵਨਾ ਪੜੀ ਅਤੇ ਸੰਵਿਧਾਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ| ਸੁਖਵਿੰਦਰ ਕੌਰ ਬਤੌਰ ਜੱਜ ਦੀ ਭੂਮਿਕਾ ਨਿਭਾਉਂਦੇ ਹੋਏ ਵਿਦਿਆਰਥੀਆਂ ਦੇ ਭਾਸ਼ਨ ਅਤੇ ਪ੍ਰਸ਼ਨ ਉਤਰ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਰਾਜਵਿੰਦਰ ਕੌਰ,ਅਮਨਪ੍ਰੀਤ ਕੌਰ ਅਤੇ ਰਮਨਜੀਤ ਕੌਰ ਨੇ ਕ੍ਰਮਵਾਰ ਪਹਿਲਾ ,ਦੂਜਾ ਅਤੇ ਤੀਜਾ ਸ਼ਥਾਨ ਪ੍ਰਾਪਤ ਕੀਤਾ ਗਿਆ| ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਇਨਾਮ ਦਿੱਤੇ ਅਤੇ ਸੰਵਿਧਾਨ ਦੀ ਮਹਾਨਤਾ ਬਾਰੇ ਜਾਣਕਾਰੀ ਦਿੱਤੀ| ਇਸ ਮੌਕੇ ਸ੍ਰੀਮਤੀ ਸੂਧਾ ਧਮੀਜਾ, ਰਣਜੀਤ ਕੌਰ, ਕਮਲਜੀਤ ਸਿੰਘ, ਮੋਨਿਕਾ ਨੰਦਾ ਅਤੇ ਸੋਨੀਆ ਗੁਪਤਾ ਹਾਜ਼ਰ ਸਨ|

Leave a Reply

Your email address will not be published. Required fields are marked *