ਸਰਕਾਰੀ ਹਾਈ ਸਕੂਲ ਕਮਾਲਪੁਰ ਵਿੱਚ ਵੋਟਰ ਦਿਵਸ ਮਨਾਇਆ

ਦਿੜ੍ਹਬਾ ਮੰਡੀ, 25 ਜਨਵਰੀ (ਸ.ਬ.) ਸਰਕਾਰੀ ਹਾਈ ਸਕੂਲ ਕਮਾਲਪੁਰ ਵਿਖੇ ਸਕੂਲ ਦੀ ਕੌਮੀ ਸੇਵਾ ਯੋਜਨਾ ਇਕਾਈ ਦੇ ਸਹਿਯੋਗ ਨਾਲ 11ਵਾਂ ਕੌਮੀ ਵੋਟਰ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਮੁਖੀ ਡਾ. ਪਰਮਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਲੋਕਤੰਤਰੀ ਪ੍ਰਣਾਲੀ ਨੂੰ ਮਜਬੂਤ ਬਣਾਉਣ ਲਈ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਜਰੂਰੀ ਹੈ। ਉਹਨਾਂ ਕਿਹਾ ਕਿ ਹਰੇਕ ਬਾਲਗ ਵਿਅਕਤੀ ਨੂੰ ਆਪਣੇ ਵੋਟ ਅਧਿਕਾਰ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ।

ਸਵੀਪ ਐਕਟੀਵਿਟੀ ਅਤੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਨੋਡਲ ਅਫਸਰ ਮੰਗਲ ਸਿੰਘ ਨੇ ਵਿਦਿਆਰਥੀਆਂ ਨੂੰ ਆਪਣੀ ਵੋਟ ਬਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸੰਵਿਧਾਨ ਵੱਲੋਂ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਹਰੇਕ ਵਿਅਕਤੀ ਨੂੰ ਬਗੈਰ ਕਿਸੇ ਭੇਦ-ਭਾਵ ਦੇ ਵੋਟ ਪਾਉਣ ਦਾ ਅਧਿਕਾਰ ਦਿੱਤਾ ਗਿਆ ਹੈ।

ਕੌਮੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫਸਰ ਹਰਜੀਤ ਸਿੰਘ ਜੋਗਾ ਨੇ ਕਿਹਾ ਕਿ ਹਰੇਕ ਵਿਅਕਤੀ ਨੂੰ ਬਗੈਰ ਕਿਸੇ ਲਾਲਚ ਅਤੇ ਡਰ ਦੇ ਨਿਰਪੱਖ ਤਰੀਕੇ ਨਾਲ ਆਪਣੇ ਮਤ ਅਧਿਕਾਰ ਦੀ ਵਰਤੋਂ ਕਰਨੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਕੌਮੀ ਸੇਵਾ ਯੋਜਨਾ ਵਲੰਟੀਅਰ ਆਮ ਲੋਕਾਂ ਨੂੰ ਆਪਣੇ ਮਤ ਅਧਿਕਾਰ ਦਾ ਸਹੀ ਤਰੀਕੇ ਨਾਲ ਇਸਤੇਮਾਲ ਕਰਨ ਲਈ ਵਧੀਆ ਢੰਗ ਨਾਲ ਜਾਗਰੂਕ ਕਰ ਸਕਦੇ ਹਨ। ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਆਪਣੇ ਵੋਟ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਦਾ ਪ੍ਰਣ ਵੀ ਲਿਆ। ਇਸ ਮੌਕੇ ਅਧਿਆਪਕ ਮਨਦੀਪ ਸਿੰਘ, ਮੰਗਤ ਸਿੰਘ, ਸਤਨਾਮ ਸਿੰਘ, ਰਵਿੰਦਰਪਾਲ ਸਿੰਘ, ਰਜਨੀਸ਼ ਕੁਮਾਰੀ, ਨੀਤੂ ਸ਼ਰਮਾ, ਹਰਦੀਪ ਕੌਰ, ਹਰਪ੍ਰੀਤ ਕੌਰ, ਜਸਪ੍ਰੀਤ ਕੌਰ, ਕੰਚਨਪ੍ਰੀਤ ਕੌਰ, ਐਨ.ਐਸ.ਐਸ. ਵਲੰਟੀਅਰ ਅਤੇ ਸਮੂਹ ਵਿਦਿਆਰਥੀ ਮੌਜੂਦ ਸਨ।

Leave a Reply

Your email address will not be published. Required fields are marked *