ਸਰਕਾਰੀ ਹਾਈ ਸਕੂਲ ਦਾਊਂ ਦੇ ਵਿਦਿਆਰਥੀਆਂ ਦੀ ਸ਼ਾਨਦਾਰ ਕਾਰਗੁਜਾਰੀ

ਐਸ ਏ ਐਸ ਨਗਰ, 7 ਨਵੰਬਰ (ਸ.ਬ.) ਰਮਸਾ ਵਲੋਂ ਕਰਵਾਏ ਗਏ ਕਲਾ ਉਤਸਵ ਦੌਰਾਨ ਸਰਕਾਰੀ ਹਾਈ ਸਕੂਲ ਦਾਉਂ ਦੇ ਵਿਦਿਆਰਥੀਆਂ ਹੁਕਮ , ਕੋਮਲਪ੍ਰੀਤ , ਰਾਖੀ ਨੇ ਸਰਕਲ ਨਾਭਾ ਵਿਚੋਂ ਏਕ ਭਾਰਤ ਸ੍ਰੇਸਠ ਭਾਰਤ ਥੀਮ ਦੇ ਅੰਤਰਗਤ ਆਪਣੀ ਕਲਾ ਦਾ ਪ੍ਰਦਰਸ਼ਨ ਕਰਦੇ ਹੋਏ ਵਿਜੁਅਲ ਆਰਟ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਡੀ ਪੀ ਆਈ ਸ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਖਿਡਾਰਨ ਨੇਹਾ ਨੇ ਜਿਲ੍ਹਾ ਪੱਧਰੀ ਐਥਲੈਟਿਕਸ ਮੀਟ ਵਿੱਚ ਅੰਤਰ 14 ਗਰੁੱਪ ਵਿੱਚ ਡਿਸਕਸ ਥਰੋ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ| ਸਕੂਲ ਦੀ ਸਵੇਰ ਦੀ ਸਭਾ ਵਿੱਚ ਸਕੂਲ ਦੀ ਪ੍ਰਿੰਸੀਪਲ ਜਸਵਿੰਦਰ ਕੌਰ ਨੇ ਇਹਨਾਂ ਬੱਚਿਆਂ ਦੀ ਸ਼ਲਾਘਾ ਕਰਦਿਆਂ ਹੋਰਨਾਂ ਬੱਚਿਆਂ ਨੂੰ ਇਹਨਾਂ ਤੋਂ ਪ੍ਰੇਰਨਾ ਲੈਣ ਲਈ ਕਿਹਾ|

Leave a Reply

Your email address will not be published. Required fields are marked *