ਸਰਕਾਰ ਅਤੇ ਕਿਸਾਨਾਂ ਵਿਚਾਲੇ ਗੱਲਬਾਤ ਜਾਰੀ ਕਿਸਾਨਾਂ ਲਈ ਗੁ ਰਕਾਬਗੰਜ ਤੋਂ ਵਿਗਿਆਨ ਭਵਨ ਪੁੱਜਾ ਲੰਗਰ
ਨਵੀਂ ਦਿੱਲੀ, 30 ਦਸੰਬਰ (ਸ.ਬ.) ਸਰਕਾਰ ਅਤੇ ਕਿਸਾਨਾਂ ਵਿਚਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਗੱਲਬਾਤ ਜਾਰੀ ਹੈ। ਦਿੱਲੀ ਸਥਿਤ ਵਿਗਿਆਨ ਭਵਨ ਵਿੱਚ ਕਿਸਾਨਾਂ ਨਾਲ ਇਸ ਮੀਟਿੰਗ ਵਿੱਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਵਣਜ ਮੰਤਰੀ ਪਿਊਸ਼ ਗੋਇਲ ਮੌਜੂਦ ਹਨ। ਮੀਟਿੰਗ ਵਿੱਚ ਕਿਸਾਨਾਂ ਨੇ ਸਾਫ਼ ਕਰ ਦਿੱਤਾ ਹੈ ਕਿ ਕਾਨੂੰਨ ਰੱਦ ਤੋਂ ਘੱਟ ਕੁਝ ਵੀ ਮਨਜ਼ੂਰ ਨਹੀਂ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੀਟਿੰਗ ਵਿੱਚ ਸ਼ਾਮਲ ਹੋਏ ਕਿਸਾਨਾਂ ਨੇ ਅੱਜ ਫਿਰ ਸਰਕਾਰ ਵਲੋਂ ਪਰੋਸਿਆ ਗਿਆ ਭੋਜਨ ਖਾਣ ਤੋਂ ਇਨਕਾਰ ਕਰ ਦਿੱਤਾ ਹੈ। ਕਿਸਾਨਾਂ ਲਈ ਗੁਰਦੁਆਰਾ ਰੰਕਾਬਗੰਜ ਸਾਹਿਬ ਤੋਂ ਗੱਡੀ ਵਿੱਚ ਲੰਗਰ ਪੁੱਜਾ ਹੈ। ਇਹ ਲੰਗਰ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਆਇਆ ਹੈ। ਜਿਕਰਯੋਗ ਹੈ ਕਿ ਕਿਸਾਨਾਂ ਨੇ ਸਰਕਾਰ ਨੂੰ 4 ਸੂਤਰੀ ਏਜੰਡਾ ਭੇੇਜਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਪਰ ਸਰਕਾਰ ਇਸ ਗੱਲ ਤੇ ਅੜੀ ਹੋਈ ਹੈ ਕਿ ਕਾਨੂੰਨ ਰੱਦ ਨਹੀਂ ਹੋਣਗੇ ਸਗੋਂ ਸੋਧ ਕੀਤੀ ਜਾਵੇਗੀ।