ਸਰਦਾਰ ਵੱਲਭ ਬਾਈ ਪਟੇਲ ਦੇ ਦਰਸਾਏ ਮਾਰਗਾਂ ਤੇ ਚੱਲਣ ਦੀ ਲੋੜ : ਮਾਨ

ਐਸ.ਏ.ਐਸ.ਨਗਰ, 31 ਅਕਤੂਬਰ (ਸ.ਬ.) ਲੋਹ ਪੁਰਸ਼ ਅਤੇ ਆਜ਼ਾਦ ਭਾਰਤ ਦੇ ਨਿਰਮਾਤਾ ਵਜੋਂ ਜਾਣੇ ਜਾਂਦੇ ਸਰਦਾਰ ਵੱਲਭ ਬਾਈ ਪਟੇਲ ਦੀ ਜੈਯੰਤੀ ਨੂੰ ਰਾਸ਼ਟਰੀ ਏਕਤਾ ਦਿਵਸ ਵਜੋਂ ਮਨਾਇਆ ਗਿਆ| ਇਸ ਸੰਬੰਧੀ ਜਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਚਰਨਦੇਵ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਦੇਸ਼ ਦੀ ਏਕਤਾ ਅਤੇ ਅਖੰਡਤਾ ਬਣਾਈ ਰੱਖਣ ਅਤੇ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਸਹੁੰ ਚੁਕਾਈ|
ਇਸ ਮੌਕੇ ਬੋਲਦਿਆਂ ਸ੍ਰੀ ਮਾਨ ਨੇ ਕਿਹਾ ਕਿ ਸਰਦਾਰ ਪਟੇਲ ਨੇ ਭਾਰਤ ਦੀ ਆਜ਼ਾਦੀ ਦੇ ਸੰਦਰਭ ਵਿਚ ਅਹਿਮ ਭੂਮਿਕਾ ਨਿਭਾਈ| ਇਸ ਤੋਂ ਇਲਾਵਾ ਸੰਯੁਕਤ ਭਾਰਤ ਦੇ ਨਿਰਮਾਣ ਲਈ ਵੀ ਆਪਣਾ ਵਡਮੁੱਲਾ ਯੋਗਦਾਨ ਪਾਇਆ| ਉਨ੍ਹਾਂ ਕਿਹਾ ਕਿ ਸਾਨੂੰ ਸਰਦਾਰ ਪਟੇਲ ਦੇ ਦਰਸਾਏ ਮਾਰਗਾਂ ਤੇ ਚਲ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਦੇ ਨਾਲ-ਨਾਲ ਦੇਸ਼ ਦੀ ਤਰੱਕੀ ਲਈ ਵੱਧ-ਚੜ੍ਹ ਕੇ ਕੰਮ ਕਰਨਾ ਚਾਹੀਦਾ ਹੈ|
ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਸ੍ਰੀ ਯਸ਼ਪਾਲ ਸ਼ਰਮਾ, ਐਸ.ਡੀ.ਐਮ. ਮੁਹਾਲੀ ਸ੍ਰੀ ਜਗਦੀਪ ਸਹਿਗਲ, ਡੀ.ਐਸ.ਪੀ. ਸ੍ਰੀ ਸੋਹਣਲਾਲ ਸੰਧੂ, ਐਕਸੀਅਨ ਲੋਕ ਨਿਰਮਾਣ ਵਿਭਾਗ ਐਨ.ਐਸ. ਵਾਲੀਆ, ਜ਼ਿਲ੍ਹਾ ਮਾਲ ਅਫਸਰ ਸ੍ਰੀ ਬਲਵਿੰਦਰ ਪਾਲ ਸਿੰਘ ਅਤੇ ਜਗਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *