ਸਰਦੀ ਦੇ ਪਹਿਲੇ ਮੀਂਹ ਨੇ ਵਧਾਈ ਠੰਡ

ਨਵੀਂ ਦਿੱਲੀ, 5 ਜਨਵਰੀ (ਸ.ਬ.) ਉੱਤਰ ਭਾਰਤ ਵਿੱਚ ਮੌਸਮ ਨੇ ਇਕ ਵਾਰ ਫਿਰ ਨਵਾਂ ਮੋੜ ਲੈ ਲਿਆ ਹੈ| ਅੱਜ ਸਵੇਰੇ ਪਏ ਮੀਂਹ ਕਾਰਨ ਦਿੱਲੀ-ਐਨ. ਸੀ. ਆਰ. ਵਿੱਚ ਠੰਡ ਵੱਧ ਗਈ ਹੈ| ਐਤਵਾਰ ਨੂੰ ਸਰਦ ਰੁੱਤ ਦਾ ਸਭ ਤੋਂ ਠੰਡਾ ਦਿਨ ਹੋਣ ਦੀ ਸੰਭਾਵਨਾ ਹੈ| ਜੰਮੂ ਅਤੇ ਕਸ਼ਮੀਰ ਸਮੇਤ ਹਿਮਾਚਲ ਪ੍ਰਦੇਸ਼ ਅਤੇ ਉਤਰਾਖੰਡ ਦੇ ਕਈ ਹਿੱਸਿਆਂ ਵਿੱਚ ਬਰਫਬਾਰੀ ਜਾਰੀ ਹੈ, ਜਿਸ ਕਾਰਨ ਮੱਧ ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ, ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ, ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ ਸਮੇਤ ਸਮੁੱਚੇ ਭਾਰਤ ਵਿੱਚ ਠੰਡ ਵੱਧ ਗਈ ਹੈ| ਮੌਸਮ ਵਿਭਾਗ ਦੇ ਅਧਿਕਾਰੀਆਂ ਦਾ ਦਾਅਵਾ ਹੈ ਕਿ ਇਸ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਵੇਗੀ ਪਰ ਇਸ ਨਾਲ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਘੱਟ ਜਾਵੇਗਾ| ਰਾਜਧਾਨੀ ਵਿੱਚ ਜ਼ਿਆਦਾ ਤੋਂ ਜ਼ਿਆਦਾ ਤਾਪਮਾਨ 18.1 ਅਤੇ ਘੱਟ ਤੋਂ ਘੱਟ 7.1 ਡਿਗਰੀ ਦਰਜ ਕੀਤਾ ਗਿਆ ਸੀ| ਦੂਜੇ ਪਾਸੇ ਹਰਿਆਣਾ ਅਤੇ ਪੰਜਾਬ ਵਿੱਚ ਪੱਛਮੀ ਗੜਬੜੀ ਦੇ ਕਾਰਨ ਚੱਕਰਵਤੀ ਬਣਿਆ ਹੋਇਆ ਹੈ|

Leave a Reply

Your email address will not be published. Required fields are marked *