ਸਰਪੰਚ ਜਗੀਰ ਸਿੰਘ ਨੂੰ ਸਦਮਾ, ਨੂੰਹ ਦਾ ਦੇਹਾਂਤ

ਐਸ ਏ ਐਸ ਨਗਰ, 16 ਨਵੰਬਰ (ਸ.ਬ.) ਪੈਰੀਫੇਰੀ ਮਿਲਕਮੈਨ ਯੂਨੀਅਨ ਚੰੰਡੀਗੜ੍ਹ ਮੁਹਾਲੀ ਦੇ ਖਜਾਨਚੀ ਸ੍ਰੀ ਜਗੀਰ ਸਿੰਘ ਸਰਪੰਚ ਕੰਬਾਲਾ ਨੂੰ ਉਸ ਸਮੇਂ ਵੱਡਾ ਸਦਮਾ ਪੁੱਜਿਆ, ਜਦੋਂ ਉਹਨਾਂ ਦੀ ਨੂੰਹ ਕਰਮਜੀਤ ਕੌਰ ਪਤਨੀ ਹਰਦੀਪ ਸਿੰਘ ਕੰਬਾਲਾ ਦੀ ਬਿਮਾਰੀ ਕਾਰਨ ਮੌਤ ਹੋ ਗਈ|
ਇਸ ਮੌਕੇ ਵੱਖ ਵੱਖ ਧਾਰਮਿਕ, ਰਾਜਸੀ, ਸਮਾਜਿਕ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਕੈਬਿਨਟ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਭਰਾ ਸ੍ਰੀ ਅਮਰਜੀਤ ਸਿੰਘ ਸਿੱਧੂ, ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਯੂਨੀਅਨ ਦੇ ਚੇਅਰਮੈਨ ਸ੍ਰੀ ਜਸਵੀਰ ਸਿੰਘ ਨਰੈਣਾ, ਪ੍ਰਧਾਨ ਸੁਖਵਿੰਦਰ ਸਿੰਘ ਬਾਸੀਆਂ, ਮਨਜੀਤ ਸਿੰਘ, ਸੰਤ ਸਿੰਘ ਕੁਰੜੀ, ਸਤਪਾਲ ਸਿੰਘ ਸਵਾੜਾ, ਦਲਜੀਤ ਸਿੰਘ, ਬਲਵਿੰਦਰ ਸਿੰਘ ਬੀੜ, ਬਰਖਾ ਰਾਮ, ਗੁਰਨਾਮ ਸਿੰਘ, ਸਵਰਨ ਸਿੰਘ, ਕਰਮ ਸਿੰਘ, ਪਾਲ ਸਿੰਘ, ਦੀਵਾਨ ਸਿੰਘ ਨੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ|
ਯੂਨੀਅਨ ਦੇ ਜਨਰਲ ਸਕੱਤਰ ਸ੍ਰੀ ਬਲਜਿੰਦਰ ਸਿੰਘ ਭਾਗੋਮਾਜਰਾ ਨੇ ਦੱਸਿਆ ਕਿ ਸ੍ਰੀਮਤੀ ਕਰਮਜੀਤ ਕੌਰ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ 24 ਨਵੰਬਰ ਨੂੰ ਦੁਪਹਿਰ ਇਕ ਵਜੇ ਕੰਬਾਲਾ ਵਿਖੇ ਹੋਵੇਗੀ|

Leave a Reply

Your email address will not be published. Required fields are marked *