ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵੰਡੇ ਪੈਨਸ਼ਨਾਂ ਦੇ ਚੈਕ

ਐਸ.ਏ.ਐਸ. ਨਗਰ, 27 ਮਈ (ਸ.ਬ.)  ਸਰਬਤ ਦਾ ਭਲਾ ਚੈਰੀਟੇਬਲ ਟਰੱਸਟ ਜ਼ਿਲ੍ਹਾ ਮੁਹਾਲੀ ਇਕਾਈ ਵੱਲੋਂ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਗੁਲਾਟੀ ਦੀ ਦੇਖ-ਰੇਖ ਹੇਠ ਪੈਨਸ਼ਨ ਦੇ ਚੈਕ ਤਕਸੀਮ ਕੀਤੇ ਗਏ| ਟਰੱਸਟ ਦੇ ਜਨਰਲ ਸਕੱਤਰ ਪ੍ਰੋਫੈਸਰ ਤੇਜਿੰਦਰ ਸਿੰਘ ਬਰਾੜ ਅਤੇ ਪ੍ਰੈਸ ਸਕੱਤਰ ਪ੍ਰਦੀਪ ਸਿੰਘ ਨੇ ਦੱਸਿਆ ਕਿ ਟਰੱਸਟ ਵੱਲੋਂ ਜ਼ਿਲ੍ਹਾ ਮੀਤ ਸ: ਪ੍ਰਧਾਨ ਕਮਲਜੀਤ ਸਿੰਘ ਰੂਬੀ ਦੀ ਅਗਵਾਈ ਹੇਠ ਪੈਨਸ਼ਨ ਸਬੰਧੀ 10 ਜਣਿਆਂ ਨੂੰ ਚੈਕ ਸੁਪਰਦ ਕੀਤੇ ਗਏ ਅਤੇ ਇਨ੍ਹਾਂ ਵਿਅਕਤੀਆਂ ਨੂੰ ਚੈਕ ਦੇ ਨਾਲ ਮਹੀਨਾਵਾਰ ਰਾਸ਼ਨ ਵੀ ਦਿੱਤਾ ਗਿਆ|
ਟਰੱਸਟ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਕਮਲਜੀਤ ਸਿੰਘ ਰੂਬੀ ਨੇ ਕਿਹਾ ਕਿ ਟਰੱਸਟ ਵੱਲੋਂ ਜਿੱਥੇ ਡਾ ਐਸ.ਪੀ ਸਿੰਘ ਓਬਰਾਏ ਦੀਆਂ ਹਦਾਇਤਾਂ ਅਨੁਸਾਰ ਜ਼ਰੂਰਤਮੰਦ ਲੋਕਾਂ ਲਈ ਰਾਸ਼ਨ ਵੰਡਿਆ ਜਾ ਰਿਹਾ ਹੈ, ਉੱਥੇ ਟਰੱਸਟ ਵੱਲੋਂ ਪਹਿਲਾਂ ਹੀ ਚੱਲ ਰਹੀਆਂ                       ਸੇਵਾਵਾਂ ਅਤੇ ਸਕੀਮਾਂ ਵੀ ਲਗਾਤਾਰ ਜਾਰੀ ਹਨ| ਇਸੇ ਲੜੀ ਦੇ ਤਹਿਤ ਇਹ ਚੈਕ ਵੰਡੇ ਗਏ ਹਨ| ਇਸ ਮੌਕੇ ਹਰਦੀਪਕ ਸਿੰਘ, ਰਵਿੰਦਰ ਕੌਰ, ਮਨਪ੍ਰੀਤ ਕੌਰ            ਗਰੇਵਾਲ ਵੀ ਹਾਜ਼ਰ ਸਨ|

Leave a Reply

Your email address will not be published. Required fields are marked *