ਸਰਵਸੰਮਤੀ ਨਾਲ ਹੋਈ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੀ ਚੋਣ
ਐਸ.ਏ.ਐਸ.ਨਗਰ, 9 ਜੁਲਾਈ (ਸ.ਬ.) ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ (ਰਜਿ.) ਫੇਜ਼ 1 ਅਤੇ ਸੈਕਟਰ 55 (ਬੈਰਿਅਰ) ਦੀ ਚੋਣ ਸਰਵਸੰਮਤੀ ਨਾਲ ਹੋਈ ਜਿਸ ਵਿੱਚ ਸਵਰਨ ਸਿੰਘ ਭੁੱਲਰ ਨੂੰ ਪ੍ਰਧਾਨ, ਸੁਰਜੀਤ ਸਿੰਘ ਮਠਾੜੂ ਨੂੰ ਜਨਰਲ ਸਕੱਤਰ, ਸਾਧੂ ਸਿੰਘ ਲਾਂਬਾ ਨੂੰ ਹੈੱਡ ਕੈਸ਼ੀਅਰ, ਰਘਬੀਰ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ ਅਤੇ ਕੈਸ਼ੀਅਰ, ਸੁਰਜੀਤ ਸਿੰਘ ਨੂੰ ਮੀਤ ਪ੍ਰਧਾਨ, ਬਲਵੀਰ ਸਿੰਘ ਨੂੰ ਪ੍ਰਾਪੋਗੰਡਾ ਸੈਕਟਰੀ ਅਤੇ ਲੰਗਰ, ਕਿਸ਼ਨ ਸਿੰਘ ਨੂੰ ਸਟੋਰ ਕੀਪਰ ,ਗੁਰਿੰਦਰ ਸਿੰਘ ਨੂੰ ਜੂਨੀਅਰ ਸਟੋਰ ਕੀਪਰ ਅਤੇ ਕੋਮਲ ਸਿੰਘ ਨੂੰ ਸਹਾਇਕ ਸਟੋਰ ਕੀਪਰ ਚੁਣਿਆ ਗਿਆ| ਇਨ੍ਹਾਂ ਤੋਂ ਇਲਾਵਾ ਜਗਜੀਤ ਸਿੰਘ, ਵਿਕਟਰ ਸਿੰਘ ਸੰਧੂ, ਰਾਜਬੀਰ ਸਿੰਘ, ਕਰਨੈਲ ਸਿੰਘ, ਹਰਪ੍ਰੀਤ ਸਿੰਘ, ਸਤਨਾਮ ਸਿੰਘ, ਸਰਦਾਰਾ ਸਿੰਘ, ਬਲਵਿੰਦਰ ਸਿੰਘ ਅਤੇ ਸਤਨਾਮ ਸਿੰਘ ਐਚ 523 ਨੂੰ ਐਗਜ਼ੈਕਟਿਵ ਮੈਂਬਰ ਬਣਾਇਆ ਗਿਆ|
ਇਸ ਦੌਰਾਨ ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ (ਰਜਿ.) ਫੇਜ਼ 1 ਅਤੇ ਸੈਕਟਰ 55 (ਬੈਰਿਅਰ) ਦੀ ਸਮੁੱਚੀ ਪ੍ਰਬੰਧਕ ਕਮੇਟੀ ਨੂੰ ਸਰਬਸੰਮਤੀ ਨਾਲ ਚੋਣ ਕਰਨ ਤੇ ਸਨਮਾਨਿਤ ਕੀਤਾ ਗਿਆ| ਇਸ ਮੌਕੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ ਨੇ ਕਿਹਾ ਕਿ ਸਰਬ ਸੰਮਤੀ ਨਾਲ ਚੋਣ ਕਰਕੇ ਗੁਰੂ ਘਰ ਦੀ ਸੰਗਤ ਵੱਲੋਂ ਸੱਚੀ ਸੁੱਚੀ ਸੋਚ ਦਾ ਪ੍ਰਗਟਾਵਾ ਕੀਤਾ ਗਿਆ ਹੈ| ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਜੋ ਵੀ ਪ੍ਰਬੰਧਕ ਕਮੇਟੀ ਆਪਣੀ ਚੋਣ ਸਰਵਸੰਮਤੀ ਨਾਲ ਕਰਾਵੇਗੀ ਉਸ ਨੂੰ ਸਨਮਾਨਿਤ ਕੀਤਾ ਜਾਵੇਗਾ| ਇਸ ਮੌਕੋ ਚੁਣੀ ਗਈ ਪ੍ਰਬੰਧਕ ਕਮੇਟੀ ਨੂੰ ਤਾਲਮੇਲ ਕਮੇਟੀ ਦੇ ਸਕੱਤਰ ਜਨਰਲ ਪਰਮਜੀਤ ਸਿੰਘ ਗਿੱਲ ਅਤੇ ਕੋਆਰਡੀਨੇਟਰ ਮਨਜੀਤ ਸਿੰਘ ਭੱਲਾ ਵੱਲੋਂ ਸਰੋਪੇ ਦੇ ਕੇ ਸਨਮਾਨਿਤ ਕੀਤਾ ਗਿਆ|