ਸਲਮਾਨ ਨੇ ਅਦਾਲਤ ਤੋਂ ਵਿਦੇਸ਼ ਜਾਣ ਦੀ ਇਜਾਜ਼ਤ ਮੰਗੀ

ਜੋਧਪੁਰ, 17 ਅਪ੍ਰੈਲ (ਸ.ਬ.) ਕਾਲਾ ਹਿਰਨ ਸ਼ਿਕਾਰ ਮਾਮਲੇ ਵਿੱਚ ਸਲਮਾਨ ਖਾਨ ਨੇ ਜੋਧਪੁਰ ਕੋਰਟ ਵਿੱਚ ਪਟੀਸ਼ਨ ਦਾਖਲ ਕਰਕੇ ਵਿਦੇਸ਼ ਜਾਣ ਦੀ ਆਗਿਆ ਮੰਗੀ ਹੈ| ਇਸ ਪਟੀਸ਼ਨ ਵਿੱਚ ਸਲਮਾਨ ਨੇ ਚਾਰ ਦੇਸ਼ਾਂ ਵਿੱਚ ਜਾਣ ਦੀ ਆਗਿਆ ਮੰਗੀ ਹੈ| ਦੱਸਿਆ ਜਾ ਰਿਹਾ ਹੈ ਕਿ ਇਹ ਆਗਿਆ ਰੇਸ 3 ਫ਼ਿਲਮ ਦੀ ਸ਼ੂਟਿੰਗ ਦੇ ਚੱਲਦਿਆਂ ਮੰਗੀ ਗਈ ਹੈ| ਜ਼ਿਕਰਯੋਗ ਹੈ ਕਿ ਕਾਲਾ ਹਿਰਨ ਸ਼ਿਕਾਰ ਮਾਮਲੇ ਵਿੱਚ ਸੁਪਰ ਸਟਾਰ ਨੂੰ ਪੰਜ ਸਾਲ ਦੀ ਸਜ਼ਾ ਸੁਣਾਈ ਗਈ ਸੀ ਤੇ ਉਨ੍ਹਾਂ ਨੂੰ ਦੋ ਦਿਨ ਜੇਲ੍ਹ ਵਿੱਚ ਰਹਿਣ ਤੋਂ ਬਾਅਦ ਸੈਸ਼ਨ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ|

Leave a Reply

Your email address will not be published. Required fields are marked *