ਸਵਰਗਵਾਸੀ ਇੰਸਪੈਕਟਰ ਬਲਜੀਤ ਸਿੰਘ ਨੂੰ ਰਾਸ਼ਟਰਪਤੀ ਮੈਡਲ (ਮਰਨ ਉਪਰੰਤ) ਨਾਲ ਸਨਮਾਨਿਤ ਕੀਤਾ

ਐਸ ਏ ਐਸ ਨਗਰ, 25 ਅਕਤੂਬਰ (ਸ.ਬ.) ਸਥਾਨਕ ਪਿੰਡ ਕੁੰਬੜਾ(ਮੁਹਾਲੀ) ਦੇ ਵਸਨੀਕ ਸਵਰਗਵਾਸੀ ਬਲਜੀਤ ਸਿੰਘ ਇੰਸਪੈਕਟਰ ਪੰਜਾਬ ਪੁਲੀਸ ਨੂੰ ਉਹਨਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਮਰਨ ਉਪਰੰਤ ਰਾਸ਼ਟਰਪਤੀ ਪੁਲੀਸ ਮੈਡਲ ਨਾਲ ਸਨਮਾਨਿਤ ਕੀਤਾ ਗਿਆ| ਇਸ ਸਬੰਧੀ ਪੰਜਾਬ ਪੁਲੀਸ ਅਕਾਦਮੀ ਫਿਲੋਰ ਵਿਖੇ ਕਰਵਾਏ ਇੱਕ ਸਮਾਗਮ ਦੌਰਾਨ ਪੰਜਾਬ ਦੇ ਗਵਰਨਰ ਸ੍ਰੀ ਵੀ.ਪੀ.ਸਿੰਘ ਬਦਨੌਂਰ  ਅਤੇ ਪੰਜਾਬ ਦੇ ਡੀ.ਜੀ.ਪੀ. ਸ੍ਰੀ ਸੁਰੇਸ਼ ਅਰੋੜਾ ਨੇ ਸਵਰਗਵਾਸੀ ਇੰਸਪੈਕਟਰ ਬਲਜੀਤ ਸਿੰਘ ਦੇ ਪੁੱਤਰ ਮਨਪ੍ਰੀਤ ਸਿੰਘ ਬੈਦਵਾਨ ਨੂੰ  ਰਾਸ਼ਟਰਪਤੀ ਪੁਲੀਸ ਮੈਡਲ ਦੇ ਕੇ ਸਨਮਾਨਿਤ ਕੀਤਾ|

Leave a Reply

Your email address will not be published. Required fields are marked *