ਸਵਰਗੀ ਹਰਬੰਸ ਸਿੰਘ ਬੇਦੀ ਨੂੰ ਵੱਖ ਵੱਖ ਰਾਜਨੀਤਕ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਸ਼ਰਧਾਂਜਲੀ ਭੇਂਟ

ਐੱਸ.ਏ.ਐੱਸ. ਨਗਰ, 7 ਅਗਸਤ : ਨਗਰ ਨਿਗਮ ਮੋਹਾਲੀ ਦੇ ਕਾਂਗਰਸੀ ਕੌਂਸਲਰ ਸ. ਕੁਲਜੀਤ ਸਿੰਘ ਬੇਦੀ ਦੇ ਪਿਤਾ ਸ੍ਰ. ਹਰਬੰਸ ਸਿੰਘ ਬੇਦੀ ਜੋ ਕਿ ਬੀਤੇ ਦਿਨੀਂ ਸਵਰਗਵਾਸ ਹੋ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਐਤਵਾਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਪਾਏ ਗਏ। ਇਸ ਉਪਰੰਤ ਫੇਜ਼ 3ਬੀ2 ਸਥਿਤ ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਕੀਰਤਨ ਅਤੇ ਅੰਤਿਮ ਅਰਦਾਸ ਕੀਤੀ ਗਈ। ਅੰਤਿਮ ਅਰਦਾਸ ਵਿੱਚ ਵੱਖ ਵੱਖ ਧਾਰਮਿਕ, ਰਾਜਨੀਤਕ, ਸਮਾਜਿਕ ਜਥੇਬੰਦੀਆਂ ਦੇ ਆਗੂਆਂ ਦੇ ਨਾਲ ਨਾਲ ਇਲਾਕੇ ਦੇ ਵੱਡੀ ਸੰਖਿਆ ਵਿੱਚ ਪਹੁੰਚੇ ਲੋਕਾਂ ਨੇ ਪਹੁੰਚ ਕੇ ਸਵਰਗੀ ਹਰਬੰਸ ਸਿੰਘ ਬੇਦੀ ਨੂੰ ਸ਼ਰਧਾਂਜਲੀ ਭੇਂਟ ਕੀਤੀ।
ਦੱਸਣਯੋਗ ਹੈ ਕਿ ਕੌਂਸਲਰ ਸ੍ਰ. ਕੁਲਜੀਤ ਸਿੰਘ ਬੇਦੀ ਅਤੇ ਸਾਬਕਾ ਡਿਪਟੀ ਐਡਵੋਕੇਟ ਜਨਰਲ ਪੰਜਾਬ ਸ੍ਰ. ਜਗਦੀਸ਼ ਸਿੰਘ ਬੇਦੀ ਦੇ ਪਿਤਾ ਸ੍ਰ. ਹਰਬੰਸ ਸਿੰਘ ਬੇਦੀ 1 ਅਗਸਤ ਨੂੰ ਅਚਾਨਕ ਸਵਰਗਵਾਸ ਹੋ ਗਏ ਸਨ। ਉਹ ਲਗਭਗ 81 ਵਰ੍ਹਿਆਂ ਦੇ ਸਨ ਅਤੇ ਆਪਣੇ ਅੰਤਿਮ ਸਮੇਂ ਉਹ ਆਪਣੇ ਛੋਟੇ ਬੇਟੇ ਕੁਲਜੀਤ ਸਿੰਘ ਬੇਦੀ ਦੇ ਨਾਲ ਫੇਜ਼ 3 ਮੋਹਾਲੀ ਵਿਖੇ ਰਹਿ ਰਹੇ ਸਨ। ਸਵਰਗੀ ਸ੍ਰ. ਹਰਬੰਸ ਸਿੰਘ ਬੇਦੀ ਧਾਰਮਿਕ ਅਤੇ ਸਮਾਜਿਕ ਕੰਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਂਦੇ ਰਹੇ। ਇਸ ਦੇ ਨਾਲ ਹੀ ਕਾਫ਼ੀ ਲੰਬੇ ਸਮੇਂ ਤੱਕ ਮੋਹਾਲੀ ਦੇ ਫੇਜ਼ 3ਬੀ1 ਸਥਿਤ ਗੁਰਦੁਆਰਾ ਸਾਚਾ ਧੰਨ ਸਾਹਿਬ ਦੀ ਵੀ ਪ੍ਰਬੰਧਕ ਕਮੇਟੀ ਵਿੱਚ ਵੀ ਉਹ ਬਤੌਰ ਮੀਤ ਪ੍ਰਧਾਨ ਸੇਵਾ ਨਿਭਾਉਂਦੇ ਰਹੇ।
ਇਸ ਮੌਕੇ ਹਲਕਾ ਮੋਹਾਲੀ ਤੋਂ ਵਿਧਾਇਕ ਬਲਬੀਰ ਸਿੰਘ ਸਿੱਧੂ, ਹਲਕਾ ਖਰੜ ਤੋਂ ਵਿਧਾਇਕ ਜਗਮੋਹਨ ਸਿੰਘ ਕੰਗ, ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਸਰਕਾਰ ਐਨ.ਕੇ. ਸ਼ਰਮਾ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਸ੍ਰੀਮਤੀ ਲਖਵਿੰਦਰ ਕੌਰ ਗਰਚਾ, ਐਸ.ਜੀ.ਪੀ.ਸੀ. ਮੈਂਬਰ ਭਾਈ ਹਰਦੀਪ ਸਿੰਘ, ਨਗਰ ਨਿਗਮ ਮੋਹਾਲੀ ਦੇ ਮੇਅਰ ਕੁਲਵੰਤ ਸਿੰਘ, ਸੀਨੀਅਰ ਡਿਪਟੀ ਮੇਅਰ ਰਿਸ਼ਭ ਜੈਨ, ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਭੜਾ, ਪੰਜਾਬ ਸਟੇਟ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾਂ, ਆਮ ਆਦਮੀ ਪਾਰਟੀ ਆਗੂ ਹਿੰਮਤ ਸਿੰਘ ਸ਼ੇਰਗਿੱਲ, ਸੀਨੀਅਰ ਕਾਂਗਰਸੀ ਆਗੂ ਅਤੇ ਖੇਡ ਪ੍ਰਮੋਟਰ ਸਤਵਿੰਦਰ ਸਿੰਘ ਚੈੜੀਆਂ, ਜਸਵੰਤ ਸਿੰਘ ਭੁੱਲਰ, ਜਥੇਦਾਰ ਅਮਰੀਕ ਸਿੰਘ ਮੋਹਾਲੀ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਅਮਰ ਸਿੰਘ ਰੰਧਾਵਾ, ਅਮਰੀਕ ਸਿੰਘ ਸੋਮਲ, ਤਰਨਜੀਤ ਕੌਰ ਗਿੱਲ, ਭਾਜਪਾ ਆਗੂ ਸੋਹਣ ਸਿੰਘ, ਗੁਰਮੁਖ ਸਿੰਘ ਵਾਲੀਆ, ਹਰਜੋਤ ਸਿੰਘ, ਵਪਾਰ ਮੰਡਲ ਤੋਂ ਚੌਧਰੀ ਕੁਲਵੰਤ ਸਿੰਘ, ਸਰਬਜੀਤ ਸਿੰਘ ਸਮਾਣਾ, ਅਮਰੀਕ ਸਿੰਘ ਤਹਿਸੀਲਦਾਰ, ਪਰਮਜੀਤ ਸਿੰਘ ਕਾਹਲੋਂ, ਕੁਲਦੀਪ ਕੌਰ ਕੰਗ, ਅਰੁਣ ਸ਼ਰਮਾ, ਗੁਰਮੁਖ ਸਿੰਘ ਸੋਹਲ, ਹਰਪ੍ਰੀਤ ਕੌਰ, ਅਸ਼ੋਕ ਕੁਮਾਰ ਝਾੱਅ, ਹਰਪਾਲ ਸਿੰਘ ਚੰਨਾ, ਕਮਲਜੀਤ ਸਿੰਘ ਰੂਬੀ, ਸੁਖਮਿੰਦਰ ਸਿੰਘ ਬਰਨਾਲਾ, ਸੁਖਦੇਵ ਸਿੰਘ ਪਟਵਾਰੀ (ਸਾਰੇ ਕੌਂਸਲਰ), ਇੰਡਸਟਰੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੀਵ ਵਸ਼ਿਸ਼ਟ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਜੇ.ਐਸ. ਬੇਦੀ, ਕਲਗੀਧਰ ਸੇਵਕ ਜੱਥਾ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਜੇ.ਪੀ., ਡਾ. ਅਨਵਰ ਹੁਸੈਨ, ਪਰਮਦੀਪ ਸਿੰਘ ਬੈਦਵਾਨ, ਅਮਰੀਕ ਸਿੰਘ ਭੱਟੀ, ਅਲਬੇਲ ਸਿੰਘ ਸਿਆਣ, ਪੀ.ਐਸ. ਵਿਰਦੀ, ਅਕਵਿੰਦਰ ਸਿੰਘ ਗੋਸਲ, ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਜੀਤੀ ਸਿੱਧੂ, ਹਰਮੋਹਿੰਦਰ ਸਿੰਘ ਢਿੱਲੋਂ, ਰਾਜਾ ਕੰਵਰਜੋਤ ਸਿੰਘ ਮੋਹਾਲੀ, ਮੋਹਨਬੀਰ ਸਿੰਘ ਸ਼ੇਰਗਿੱਲ, ਸਿਮਰਨਜੀਤ ਸਿੰਘ ਢਿੱਲੋਂ, ਲੱਕੀ ਕਲਸੀ, ਬਲਜਿੰਦਰ ਸਿੰਘ ਰਾਏਪੁਰ ਕਲਾਂ, ਮਨਮੋਹਨ ਸਿੰਘ ਲੰਗ, ਕਮਲ ਕਿਸ਼ੋਰ ਸ਼ਰਮਾ, ਪ੍ਰਮੋਦ ਜੋਸ਼ੀ, ਰਵੀ ਪੈਂਤਪੁਰ, ਜਸਬੀਰ ਮਣਕੂ ਆਦਿ ਸਮੇਤ ਹੋਰ ਵੱਖ ਵੱਖ ਰਾਜਨੀਤਕ, ਸਮਾਜਿਕ, ਧਾਰਮਿਕ ਜੱਥੇਬੰਦੀਆਂ ਦੇ ਆਗੂਆਂ ਦੇ ਨਾਲ ਨਾਲ ਜ਼ਿਲ੍ਹਾ ਮੋਹਾਲੀ ਤੋਂ ਪੱਤਰਕਾਰ ਭਾਈਚਾਰੇ ਨੇ ਵੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਬੇਦੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Leave a Reply

Your email address will not be published. Required fields are marked *