ਸਵੈ-ਰੁਜ਼ਗਾਰ ਧੰਦੇ ਸ਼ੁਰੂ ਕਰਨ ਲਈ ਬੈਂਕ ਘੱਟ ਵਿਆਜ ਤੇ ਦਿੱਤੇ ਜਾਣ ਵਾਲੇ ਕਰਜੇ ਬਿਨ੍ਹਾ ਕਿਸੇ ਦੇਰੀ ਤੋਂ ਮੁਹੱਈਆ ਕਰਾਉਣ : ਮਾਂਗਟ

ਐਸ.ਏ.ਐਸ ਨਗਰ, 27 ਫਰਵਰੀ (ਸ.ਬ.) ਨੌਜਵਾਨਾਂ ਨੂੰ ਸਵੈ -ਰੁਜਗਾਰ ਧੰਦੇ ਸ਼ੁਰੂ ਕਰਨ ਲਈ ਬੈਂਕਾਂ ਵੱਲੋਂ ਘੱਟ ਵਿਆਜ ਤੇ ਦਿੱਤੇ ਜਾਣ ਵਾਲੇ ਕਰਜੇ ਬਿਨ੍ਹਾ ਕਿਸੇ ਦੇਰੀ ਤੋਂ ਮੁਹੱਈਆਂ ਕਰਵਾਏ ਜਾਣ ਅਤੇ ਕੇਂਦਰ ਵੱਲੋਂ ਸ਼ੁਰੂ ਕੀਤੀਆਂ ਲੋਕ ਹਿੱਤ ਦੀਆਂ ਸ਼ਕੀਮਾਂ ਦਾ 100 ਫੀਸਦੀ ਟੀਚਾ ਮੁਕੰਮਲ ਕੀਤਾ ਜਾਵੇ ਅਤੇ ਇਨ੍ਹਾ ਸਕੀਮਾਂ ਨੁੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਬੈਂਕ ਪੱਧਰ ਤੇ ਵੀ ਲੋਕਾਂ ਨੂੰ ਜਾਗਰੁਕ ਕੀਤਾ ਜਾਵੇ,  ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ  ਡਿਪਟੀ ਕਮਿਸ਼ਨਰ ਸ੍ਰੀ ਡੀ.ਐਸ. ਮਾਂਗਟ ਨੇ ਪੰਜਾਬ ਨੈਸ਼ਨਲ ਬੈਂਕ  ਵੱਲੋਂ ਆਯੋਜਿਤ ਬੈਂਕਾਂ ਦੀ ਜਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ|
ਸ੍ਰੀ ਡੀ.ਐਸ. ਮਾਂਗਟ ਨੇ ਇਸ ਮੌਕੇ ਕਿਹਾ ਕਿ ਡਿਜੀਟਲ ਪੇਮੈਂਟ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਬੈਂਕ ਮੋਹਰੀ ਭੂਮਿਕਾ ਨਿਭਾ ਸਕਦੇ ਹਨ ਅਤੇ ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ| ਉਨ੍ਹਾ ਹੋਰ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ,  ਪ੍ਰਧਾਨਮੰਤਰੀ ਜਨ ਧਨ ਯੋਜਨਾਂ, ਪ੍ਰਧਾਨ  ਮੰਤਰੀ ਸੁਰੱਕਸ਼ਾ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੌਜਨਾ, ਅਟੱਲ ਪੈਂਨਸਨ ਯੋਜਨਾ, ਪ੍ਰਧਾਨ ਮੰਤਰੀ ਮੁਦਰਾ ਯੋਜਨਾ, ਸਟੈਡ ਅੱਪ ਇੰਡੀਆ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ, ਪ੍ਰਧਾਨ ਮੰਤਰੀ ਰੁਜਗਾਰ ਜਨਰੇਸ਼ਨ ਪ੍ਰੋਗਰਾਮ, ਡੈਬਿਟ ਸਵੈਪ ਸਕੀਮ, ਸੈਲਫ ਹੈਲਪ ਗਰੁੱਪ, ਐਗਰੀ ਕਲੀਨਿਕ ਐਂਡ ਐਗਰੀ ਬਿਜਨੈਸ਼ ਸੈਂਟਰ, ਪ੍ਰਧਾਨ ਮੰਤਰੀ ਕ੍ਰਿਸ਼ੀ ਸੰਚਾਈ ਯੋਜਨਾਂ ਬਾਰੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ| ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਜਿਹੇ ਲੋਕ ਹਨ ਜਿਨ੍ਹਾਂ ਨੂੰ ਇਨ੍ਹਾਂ ਸਕੀਮਾਂ ਬਾਰੇ ਜਾਣਕਾਰੀ ਨਹੀ ਹੈ ਅਤੇ  ਇਸ ਕਰਕੇ ਉਹ ਇਨ੍ਹਾ ਸਕੀਮਾਂ ਦਾ ਲਾਭ ਪ੍ਰਾਪਤ ਨਹੀਂ ਕਰ ਰਹੇ| ਸ੍ਰੀ ਡੀ.ਐਸ. ਮਾਂਗਟ ਨੇ ਇਸ ਮੌਕੇ ਜਿਨ੍ਹਾਂ ਵਿਅਕਤੀਆਂ ਦੇ          ਮਗਨਰੇਗਾ ਸਕੀਮ ਅਧੀਨ ਜੋਬ ਕਾਰਡ ਬਣੇ ਹੋਏ ਹਨ, ਉਨ੍ਹਾਂ ਦੇ ਬੈਂਕ ਖਾਤਿਆਂ ਨੂੰ ਆਧਾਰ ਕਾਰਡਾਂ ਨਾਲ ਲਿੰਕ ਕਰਨ ਦਾ 100 ਫੀਸਦੀ ਟੀਚਾ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ|
ਇਸ ਮੌਕੇ ਲੀਡ ਜਿਲ੍ਹਾ ਮੈਨੇਜਰ, ਪੰਜਾਬ ਨੈਸ਼ਨਲ ਬੈਂਕ ਸ੍ਰੀ ਆਰ.ਕੇ. ਸੈਣੀ ਨੇ ਜਿਲ੍ਹੇ ਦੇ ਵੱਖ-ਵੱਖ ਬੈਂਕਾਂ ਦੀ ਕਾਰਗੁਜਾਰੀ ਬਾਰੇ ਚਾਨਣਾਂ ਪਾਉਦਿਆਂ ਕਿਹਾ ਕਿ ਬੈਂਕਾਂ ਨੂੰ ਆਪਣੇ ਟੀਚੇ 100 ਫੀਸਦੀ ਪੂਰੇ ਕਰਨ ਲਈ ਪੂਰੀ              ਤਨਦੇਹੀ ਨਾਲ ਕੰਮ ਕਰਨ ਦੀ ਲੋੜ ਹੈ| ਉਨਾਂ ਦੱਸਿਆ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਆਰਸੈਟੀ (ਰੂਰਲ                ਸੈਲਫ ਇੰਪਲਾਇਮੈਟ ਟਰੈਨਿੰਗ ਇਸਟੀਚਿਊਟ) ਰਾਂਹੀ 729                       ਬੇਰੁਜਗਾਰਾਂ ਨੂੰ ਸਵੈ-ਰੁਜਗਾਰ ਧੰਦੇ ਸ਼ੁਰੂ ਕਰਨ ਲਈ ਵੱਖ-ਵੱਖ ਕੋਰਸਾਂ ਦੀ ਸਿਖਲਾਈ ਦਿੱਤੀ ਗਈ ਹੈ, ਜਿਨ੍ਹਾਂ ਵਿੱਚੋ 665 ਔਰਤਾਂ ਸਾਮਲ ਹਨ| ਉਨ੍ਹਾਂ ਦੱਸਿਆ ਕਿ ਆਰਸੈਟੀ ਵੱਲੋਂ ਸਵੈ-ਰੁਜਗਾਰ ਧੰਦਿਆਂ ਲਈ ਪਿੰਡ ਪੱਧਰ ਤੇ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਆਪਣੇ ਸਵੈ-ਰੁਜਗਾਰ ਧੰਦੇ ਸ਼ੁਰੂ ਕਰਨ ਲਈ ਘੱਟ ਵਿਆਜ ਤੇ ਕਰਜੇ ਮੁਹੱਈਆ ਕਰਵਾਉਣ ਦੀ ਵਿਵਸਥਾ ਵੀ ਕੀਤੀ ਜਾਂਦੀ ਹੈ| ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਸ੍ਰੀ ਸਤੀਸ ਚੰਦਰ ਵਸ਼ਿਸਟ, ਸਕੱਤਰ ਜਿਲ੍ਹਾ ਪ੍ਰੀਸਦ ਸ੍ਰੀ ਰਵਿੰਦਰ ਸਿੰਘ ਸੰਧੂ ਸਮੇਤ ਜਿਲ੍ਹੇ ਦੇ ਹੋਰਨਾਂ ਵਿਭਾਗਾਂ ਅਤੇ ਬੈਂਕਾਂ ਦੇ ਅਧਿਕਾਰੀ ਵੀ ਮੌਜੂਦ ਸਨ|

Leave a Reply

Your email address will not be published. Required fields are marked *