‘ਸਵੱਛਤਾ ਹੀ ਸੇਵਾ’ ਮਿਸ਼ਨ ਦੇ ਤਹਿਤ ਪ੍ਰਧਾਨ ਮੰਤਰੀ ਮੋਦੀ ਨੇ ਸਕੂਲ ਵਿੱਚ ਲਗਾਇਆ ਝਾੜੂ

ਨਵੀਂ ਦਿੱਲੀ,15 ਸਤੰਬਰ (ਸ.ਬ.) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ‘ਸਵੱਛਤਾ ਹੀ ਸੇਵਾ’ ਮਿਸ਼ਨ ਦੇ ਤਹਿਤ ਪਹਾੜ ਗੰਜ ਦੇ ਬਾਬਾ ਸਾਹਿਬ ਅੰਬੇਦਕਰ ਹਾਇਰ ਸਕੈਂਡਰੀ ਸਕੂਲ ਵਿੱਚ ਝਾੜੂ ਲਗਾਇਆ ਅਤੇ ਬੱਚਿਆ ਨੂੰ ਸਫ਼ਾਈ ਦੀ ਮਹੱਤਤਾ ਬਾਰੇ ਵੀ ਦੱਸਿਆ|
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਕਰੀਬ 2000 ਲੋਕਾਂ ਨੂੰ ਚਿੱਠੀ ਲਿਖ ਕੇ ਇਸ ਸਫ਼ਾਈ ਮੁਹਿੰਮ ਦਾ ਹਿੱਸਾ ਬਣਨ ਲਈ ਸੱਦਾ ਦਿੱਤਾ ਹੈ ਤਾਂ ਕਿ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ| ਇਹ ਮਿਸ਼ਨ ਆਉਣ ਵਾਲੀ 2 ਅਕਤੂਬਰ ਨੂੰ ਭਾਵ ਕਿ ਗਾਂਧੀ ਜਯੰਤੀ ਮੌਕੇ ਸਮਾਪਤ ਹੋਵੇਗਾ|

Leave a Reply

Your email address will not be published. Required fields are marked *