ਸਵੱਛ ਅਭਿਆਨ ਲਈ ਜਾਗਰੂਕਤਾ ਮੁਹਿੰਮ ਜਾਰੀ

ਖਰੜ, 18 ਜਨਵਰੀ (ਸ਼ਮਿੰਦਰ ਸਿੰਘ) ਭਾਰਤੀ ਜਨਤਾ ਪਾਰਟੀ ਵੱਲੋਂ ਚਲਾਏ ਜਾ ਰਹੇ ਸਵੱਛ ਅਭਿਆਨ ਦੇ ਸੂਬਾ ਪ੍ਰਧਾਨ ਸ੍ਰੀ ਓਮ ਪ੍ਰਕਾਸ਼ ਵਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਵੱਛ ਭਾਰਤ ਲਈ ਜਾਗਰੂਕ ਕਰਨ ਦੀ ਮੁਹਿੰਮ ਤਹਿਤ ਹਰ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰਧਾਨ ਅਤੇ ਹੋਰਨਾਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ।

ਇਸ ਸੰਬੰਧੀ ਖਰੜ ਵਿੱਚ ਜਾਗਰੂਕਤਾ ਮੁਹਿੰਮ ਦੌਰਾਨ ਲੋਕਾਂ ਨੂੰ ਸਵੱਛ ਭਾਰਤ ਮੁਹਿੰਮ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਮੰਡਲ ਪ੍ਰਧਾਨ ਸ੍ਰੀ ਪਵਨ ਮਨੋਚਾ ਨੇ ਕਿਹਾ ਕਿ ਪਾਰਟੀ ਵਲੋਂ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਦੀ ਪੂਰੇ ਜ਼ੋਰ-ਸ਼ੋਰ ਨਾਲ ਤਿਆਰੀ ਕੀਤੀ ਜਾ ਰਹੀ ਹੈ ਅਤੇ ਨਗਰ ਕੌਂਸਲ ਚੋਣਾਂ ਦੌਰਾਨ ਖਰੜ ਦੇ ਸਾਰੇ ਵਾਰਡਾਂ ਵਿੱਚ ਪਾਰਟੀ ਉਮੀਦਵਾਰ ਚੋਣ ਲੜਨਗੇ।

Leave a Reply

Your email address will not be published. Required fields are marked *