ਸਵੱਛ ਭਾਰਤ ਮਿਸ਼ਨ ਅਧੀਨ ਸ਼ਹਿਰ ਦੇ ਪੈਟਰੋਲ ਪੰਪਾਂ ਦੀ ਹੋਵੇਗੀ ਚੈਕਿੰਗ : ਅਵਨੀਤ

ਐਸ.ਏ.ਐਸ ਨਗਰ, 16 ਫਰਵਰੀ (ਸ.ਬ.)    ਨਗਰ ਨਿਗਮ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਧੀਨ ਪੈਂਦੇ ਵੱਖ ਵੱਖ ਪੈਟਰੋਲ ਪੰਪਾਂ ਵਿਚ ਸਵੱਛ ਭਾਰਤ ਮਿਸ਼ਨ ਅਧੀਨ 28 ਫਰਵਰੀ ਤੱਕ ਵਿਸ਼ੇਸ ਪਦੰਰਵਾੜਾ ਮਨਾਇਆ ਜਾਵੇਗਾ| ਇਹ ਜਾਣਕਾਰੀ ਦਿੰਦਿਆਂ ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ ਪੰਦਰਵਾੜੇ ਦੌਰਾਨ ਨਗਰ ਨਿਗਮ ਸੈਨੀਟੇਸ਼ਨ ਸ਼ਾਖਾ ਦੇ ਅਧਿਕਾਰੀਆਂ ਵੱਲੋਂ ਪੈਟਰੋਲ ਪੰਪਾਂ ਦੀ ਚੈਕਿੰਗ ਕੀਤੀ ਜਾਵੇਗੀ |  ਸੈਨੀਟੇਸ਼ਨ ਸ਼ਾਖਾ ਦੇ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਉਹ ਆਪਣੇ ਖੇਤਰ ਵਿੱਚ ਪੈਂਦੇ ਪੈਟਰੋਲ ਪੰਪਾਂ ਤੇ ਜਾ ਕੇ ਸੈਨੀਟੇਸ਼ਨ ਫੈਸਲਿਟੀ ਚੈਕ ਕਰਨਗੇ ਅਤੇ ਪੈਟਰੋਲ ਪੰਪ ਤੇ ਆਉਣ ਵਾਲੇ ਸ਼ਹਿਰ ਵਾਸੀਆਂ ਨੂੰ ਸੈਗਰਿੰਕੇਸ਼ਨ ਆਫ ਵੇਸਟ, ਡਸਟਬਿਨ ਲਗਾਉਣ ਸਬੰਧੀ ਅਤੇ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਜਾਗਰੂਕ ਵੀ ਕਰਨਗੇ|

Leave a Reply

Your email address will not be published. Required fields are marked *