ਸਵੱਛ ਭਾਰਤ ਮਿਸ਼ਨ ਤਹਿਤ ਫੇਜ਼-1 ਦੀ ਖੋਖਾ ਮਾਰਕੀਟ ਵਿਖੇ ਜਾਗਰੂਕਤਾ ਕੈਂਪ ਲਗਾਇਆ

ਐਸ ਏ ਐਸ ਨਗਰ, 8 ਨਵੰਬਰ (ਸ.ਬ.) ਪੰਜਾਬ ਮਿਉਂਸਪਲ ਇੰਨਫਰਕਚਰ ਡਿਵੈਲਪਮੈਂਟ ਕਾਰਪੋਰੇਸ਼ਨ ਤੇ ਨਗਰ ਨਿਗਮ ਦੇ ਸਫਾਈ ਅਧਿਕਾਰੀਆਂ ਵੱਲੋਂ ਫੇਜ਼-1 ਦੀ ਖੋਖਾ ਮਾਰਕੀਟ ਵਿਖੇ ਲੋਕਾਂ ਨੂੰ ਹਰੇ ਰੰਗ ਦੇ ਅਤੇ ਨੀਲੇ ਰੰਗ ਦੇ ਕੂੜਾਦਾਨਾਂ ਦੀ ਵਰਤੋਂ ਬਾਰੇ ਜਾਗਰੂਕ ਕੀਤਾ ਗਿਆ|
ਇਸ ਮੌਕੇ ਸੰਬੋਧਨ ਕਰਦਿਆਂ ਪੰਜਾਬ ਮਿਉਂਸਪਲ ਇਨਫਰਕਚਰ ਡਿਵੈਲਪਮੈਂਟ ਕਾਰਪੋਰੇਸ਼ਨ ਦੀ ਮੁਹਾਲੀ ਇੰਚਾਰਜ ਇੰਦਰਜੀਤ ਕੌਰ ਨੇ ਕਿਹਾ ਕਿ ਸਵੱਛ ਭਾਰਤ ਸਰਵੇਖਣ 2018 ਦੀ ਤਿਆਰੀ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਫਾਈ ਰੱਖਣ ਸਬੰਧੀ  ਪ੍ਰੇਰਿਤ ਕੀਤਾ ਜਾ ਰਿਹਾ ਹੈ|
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣਾ ਚਾਹੀਦਾ ਹੈ, ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਡਸਟਬਿਨਾਂ ਵਿਚ ਪਾਉਣਾ ਚਾਹੀਦਾ ਹੈ| ਉਹਨਾਂ ਕਿਹਾ ਕਿ ਲੋਕਾਂ ਨੂੰ ਸਫਾਈ ਸੰਬੰਧੀ ਜਾਗਰੂਕ ਕਰਨ ਲਈ ਸਕੂਲਾਂ, ਮਾਰਕੀਟਾਂ, ਕਾਲਜਾਂ, ਹੋਟਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ| ਸਕੂਲਾਂ ਵਿੱਚ ਸਵੱਛ ਕਲੱਬ ਵੀ ਬਣਾਏ ਜਾ ਰਹੇ ਹਨ| ਉਹਨਾਂ ਕਿਹਾ ਕਿ ਸ਼ਹਿਰ ਦੀਆਂ ਖਾਣ ਪੀਣ ਵਾਲੀਆਂ ਦੁਕਾਨਾਂ ਦੇ ਮਾਲਕਾਂ ਨੂੰ ਆਪਣਾ ਕੂੜਾ ਸੀਵਰੇਜ ਦੀ ਥਾਂ ਕੂੜੇਦਾਨ ਵਿੱਚ ਪਾਉਣ ਲਈ ਕਿਹਾ ਗਿਆ ਹੈ| ਉਹਨਾਂ ਕਿਹਾ ਕਿ ਸ਼ਹਿਰ ਵਿਚ ਨਗਰ ਨਿਗਮ ਵੱਲੋਂ ਫੋਗਿੰਗ ਵੀ ਕੀਤੀ ਜਾ ਰਹੀ ਹੈ| ਇਸ ਮੌਕੇ ਵੰਦਨਾ ਸੁਖੀਜਾ ਵੀ ਮੌਜੂਦ ਸਨ| ਇਸ ਮੌਕੇ ਮਾਰਕੀਟ ਦੇ ਦੁਕਾਨਦਾਰਾਂ ਨੇ ਟੀਮ ਨੂੰ ਆਪਣੀਆਂ  ਸਮੱਸਿਆਵਾਂ ਵੀ ਦੱਸੀਆਂ| ਇਸ ਮੌਕੇ ਵੰਦਨਾ ਸੁਖੀਜਾ ਕੋਆਰਡੀਨੇਟਰ, ਨਗਰ ਨਿਗਮ ਦੇ ਸੈਨਟਰੀ ਇੰਸਪੈਕਟਰ ਸ਼ਾਮ ਲਾਲ ਅਤੇ ਰਵਿੰਦਰ ਸਿੰਗਲਾ ਵੀ ਮੌਜੂਦ ਸਨ|

Leave a Reply

Your email address will not be published. Required fields are marked *