ਸਹਿਕਾਰੀ ਸਭਾਵਾਂ ਨੇ ਪਿੰਡਾਂ ਵਿੱਚ ਲਗਾਏ ਜਾਗਰੂਕਤਾ ਕੈਂਪ ਪਰਾਲੀ ਦੇ ਨਿਪਟਾਰੇ ਲਈ ਆਧੁਨਿਕ ਮਸ਼ੀਨਰੀ ਵਰਤਣ ਲਈ ਕੀਤਾ ਪ੍ਰੇਰਿਤਪਟਿਆਲਾ, 27 ਅਕਤੂਬਰ (ਜਸਵਿੰਦਰ ਸੈਂਡੀ) ਸਹਿਕਾਰੀ ਸਭਾਵਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਪਟਿਆਲਾ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ਵਲੋਂ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਜਿਸ ਦੌਰਾਨ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ|
ਇਹ ਜਾਣਕਾਰੀ ਦਿੰਦਿਆ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸ. ਸਰਬੇਸ਼ਵਰ ਸਿੰਘ ਮੋਹੀ ਨੇ ਦੱਸਿਆ ਕਿ ਪਿੰਡ ਲੁਬਾਣਾ ਟੇਕੂ, ਸਹਿਕਾਰੀ ਸਭਾਵਾਂ ਤੁੰਗਾ, ਗਲੌਲੀ ਸੁਸਾਇਟੀ, ਗੱਜੂਮਾਜਰਾ, ਧਰਮੇੜੀ, ਧਰੇੜੀ ਜੱਟਾ ਅਤੇ ਮੁਖਮੇਲਪੁਰ ਵਿਖੇ ਕੈਂਪ ਲਗਾਕੇ ਕਿਸਾਨਾਂ ਨੂੰ ਪਰਾਲੀ ਖੇਤ ਵਿੱਚ ਹੀ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਣ, ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜਿਆਂ ਦੇ ਜਿਊਂਦੇ ਰਹਿਣ ਅਤੇ ਅੱਗ ਲਗਾਉਣ ਨਾਲ ਪੈਦਾ ਹੁੰਦੇ ਧੂੰਏ ਕਾਰਨ ਹੁੰਦੇ ਸੜਕੀ ਹਾਦਸਿਆਂ ਅਤੇ ਮਨੁੱਖੀ ਸਿਹਤ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ|
ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਵਿੱਚ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਨਾਲ ਪਰਾਲੀ ਨੂੰ ਖੇਤਾਂ ‘ਚ ਹੀ ਵਾਹ ਕੇ ਜਮੀਨ ਦੀ ਉਪਜਾਊ ਸ਼ਕਤੀ ਅਤੇ ਹੋਰ ਲਾਭਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ|

Leave a Reply

Your email address will not be published. Required fields are marked *