ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ : ਸਿੱਧੂ

ਐਸ.ਏ.ਐਸ.ਨਗਰ, 14 ਦਸੰਬਰ  (ਸ.ਬ.) ਪੰਜਾਬ ਸਰਕਾਰ ਵਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਸ਼ਹਿਰ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ| ਇਹ ਗੱਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਸਥਾਨਕ ਫੇਜ਼ 7 ਦੇ ਵਾਰਡ ਨੰਬਰ 9 ਵਿੱਚ ਪੈਂਦੇ 19 ਨੰਬਰ ਪਾਰਕ ਵਿਖੇ ਜਿਮ ਦਾ ਉਦਘਾਟਨ ਕਰਨ ਮੌਕੇ ਸੰਬੋਧਨ ਕਰਦਿਆਂ ਕੀਤੀ| ਉਹਨਾਂ ਕਿਹਾ ਕਿ ਮੁਹਾਲੀ ਸ਼ਹਿਰ ਦਾ ਵਿਕਾਸ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਹੋਇਆ ਹੈ ਜਦੋਂਕਿ ਹੋਰਨਾਂ ਪਾਰਟੀਆਂ ਦੇ ਰਾਜ ਦੌਰਾਨ ਸ਼ਹਿਰ ਦੇ ਵਿਕਾਸ ਵਿੱਚ ਰੁਕਾਵਟਾਂ ਖੜ੍ਹੀਆਂ ਕੀਤੀਆਂ ਜਾਂਦੀਆਂ ਰਹੀਆਂ ਹਨ| 
ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਨਿਗਮ ਚੋਣਾਂ ਦੌਰਾਨ ਸਾਫ ਸੁਥਰੇ ਕਿਰਦਾਰ ਵਾਲੇ ਉਮੀਦਵਾਰ ਖੜ੍ਹੇ ਕੀਤੇ ਜਾ ਰਹੇ ਹਨ ਤਾਂ ਜੋ ਆਉਣ ਵਾਲੇ ਸਮੇਂ ਦੌਰਾਨ ਸ਼ਹਿਰ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਸਕੇ|
ਇਸ ਮੌਕੇ ਵਾਰਡ ਨੰਬਰ 9 ਦੀ ਉਮੀਦਵਾਰ ਬਲਰਾਜ ਕੌਰ ਧਾਲੀਵਾਲ ਵਲੋਂ ਸ੍ਰ. ਸਿੱਧੂ ਦਾ ਸਵਾਗਤ ਕਰਦਿਆਂ ਵਾਰਡ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾਣ ਵਾਲੇ ਕਾਰਜਾਂ ਬਦਲੇ ਉਹਨਾਂ ਦਾ ਧੰਨਵਾਦ ਕੀਤਾ ਗਿਆ| ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਕੌਂਸਲਰ ਸ੍ਰ. ਕੁਲਜੀਤ ਸਿੰਘ ਬੇਦੀ ਅਤੇ ਵੈਲਫੇਅਰ ਸੁਸਾਇਟੀ ਸੈਕਟਰ 61 ਦੇ ਪ੍ਰਧਾਨ ਸ੍ਰ. ਹਰਦਿਆਲ ਸਿੰਘ ਨੇ ਵੀ ਸੰਬੋਧਨ ਕੀਤਾ|  ਇਸ ਮੌਕੇ ਹੋਰਨਾਂ ਤੋਂ ਇਲਾਵਾ ਜਿਲ੍ਹਾ ਕੋਆਪਰੇਟਿਵ ਬੈਂਕ ਦੇ ਚੇਅਰਮੈਨ ਸ੍ਰ. ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਕਾਂਗਰਸੀ ਆਗੂ ਸ੍ਰ. ਨਵਜੋਤ ਸਿੰਘ ਸੋਢੀ ਅਤੇ ਸ੍ਰ. ਗਗਨ ਧਾਲੀਵਾਲ, ਸਰਬਤ ਦਾ ਭਲਾ ਐਸੋਸੀਏਸ਼ਨ ਦੇ ਪ੍ਰਧਾਨ ਸ੍ਰ. ਜੀ ਐਸ ਬੋਪਾਰਏ ਅਤੇ ਅਹੁਦੇਦਾਰ ਰਾਜਵੰਤ ਸਿੰਘ, ਨਿਰਮਲ ਸਿੰਘ, ਜੇ ਐਸ ਬਾਂਬਾ (ਕਰਨਲ ਰਿਟਾ) ਐਮ ਐਲ ਘਈ, ਸੁਰਿੰਦਰ ਕੌਰ, ਭੁਪਿੰਦਰ ਕੌਰ ਅਤੇ ਵੈਲਫੇਅਰ ਸੁਸਾਇਟੀ ਸੈਕਟਰ 61 ਦੇ ਅਹੁਦੇਦਾਰ ਜਸਵੀਰ ਸਿੰਘ ਸੈਣੀ, ਮੋਹਨ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਔਲਖ, ਜਸਪਾਲ ਸਿੰਘ, ਰਾਮ ਕੁਮਾਰ ਗੁਪਤਾ, ਯਸ਼ ਪਾਲ ਅਗਰਵਾਲ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜਿਰ ਸਨ|

Leave a Reply

Your email address will not be published. Required fields are marked *