ਸ਼ਹੀਦੇ ਆਜਮ ਸ੍ਰ. ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਖਰੜ, 28 ਸਤੰਬਰ (ਸ਼ਮਿੰਦਰ ਸਿੰਘ) ਖਰੜ ਦੇ ਵਾਰਡ ਨੰਬਰ 4 (ਪਿੰਡ ਜੰਡਪੁਰ) ਵਿਖੇ ਸ਼ਹੀਦੇ ਆਜ਼ਮ ਸ੍ਰ. ਭਗਤ ਸਿੰਘ ਦੇ ਜਨਮ ਦਿਨ ਮੌਕੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਬਲਾਕ ਕਾਂਗਰਸ ਖਰੜ ਦੇ ਉਪ ਪ੍ਰਧਾਨ ਡਾ. ਰਘਵੀਰ ਸਿੰਘ ਬੰਗੜ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ| ਇਸ ਮੌਕੇ ਉਹਨਾਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਇਨ੍ਹਾਂ ਮਹਾਨ ਸ਼ਹੀਦਾਂ ਤੋਂ ਜਾਣੂ ਕਰਵਾਉਣਾ ਚਾਹੀਦਾ ਹੈ| ਇਸ ਮੌਕੇ ਰਣਧੀਰ ਸਿੰਘ, ਅਮਰਜੀਤ ਸਿੰਘ, ਦੀਦਾਰ ਸਿੰਘ, ਬਲਵੀਰ ਸਿੰਘ, ਗਿਆਨ ਸਿੰਘ, ਅਵਤਾਰ ਸਿੰਘ, ਅਵਤਾਰ ਸਿੰਘ, ਲਖਵਿੰਦਰ ਸਿੰਘ, ਦਵਿੰਦਰ ਸੈਣੀ, ਕਰਨੈਲ ਸਿੰਘ ਅਤੇ ਅਮਰੀਕ ਸਿੰਘ ਜੱਸਾ ਹਾਜ਼ਿਰ ਸਨ|

Leave a Reply

Your email address will not be published. Required fields are marked *