ਸ਼੍ਰੀਨਗਰ ਮੁਕਾਬਲੇ ਦੌਰਾਨ ਫੌਜ ਵਲੋਂ 3 ਅੱਤਵਾਦੀ ਢੇਰ, ਸੀ. ਆਰ. ਪੀ. ਐਫ. ਦੇ 2 ਜਵਾਨ ਜ਼ਖਮੀ

ਸ਼੍ਰੀਨਗਰ, 17 ਸਤੰਬਰ (ਸ.ਬ.) ਜੰਮੂ-ਕਸ਼ਮੀਰ ਦੀ ਰਾਜਧਾਨੀ ਸ਼੍ਰੀਨਗਰ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ ਵਿੱਚ ਤਿੰਨ ਅੱਤਵਾਦੀ ਮਾਰੇ ਗਏ ਅਤੇ ਇਕ ਮਹਿਲਾ ਦੀ ਮੌਤ ਹੋ ਗਈ| ਇਸ ਮੁਕਾਬਲੇ ਵਿਚ ਕੇਂਦਰੀ ਰਿਜ਼ਰਵ ਪੁਲੀਸ ਦਸਤੇ (ਸੀ. ਆਰ. ਪੀ. ਐਫ.) ਦੇ ਦੋ ਅਧਿਕਾਰੀ ਜ਼ਖਮੀ ਹੋ ਗਏ| ਇਕ ਪੁਲੀਸ ਬੁਲਾਰੇ ਨੇ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ|  ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਮੌਜੂਦਗੀ ਦੀ ਖੁਫੀਆ ਸੂਚਨਾ ਦੇ ਆਧਾਰ ਤੇ ਜੰਮੂ-ਕਸ਼ਮੀਰ ਪੁਲੀਸ ਦੇ ਵਿਸ਼ੇਸ਼ ਮੁਹਿੰਮ ਸਮੂਹ ਅਤੇ ਸੀ. ਆਰ. ਪੀ. ਐਫ. ਦੇ ਜਵਾਨਾਂ ਨੇ ਸ਼੍ਰੀਨਗਰ ਦੇ ਬਟਮਾਲੂ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ| ਉਨ੍ਹਾਂ ਦੱਸਿਆ ਕਿ ਸੁਰੱਖਿਆ ਫੋਰਸ ਦੇ ਜਵਾਨ ਜਦੋਂ ਸਾਰੇ ਨਿਕਾਸ ਮਾਰਗਾਂ ਨੂੰ ਸੀਲ ਕਰ ਕੇ ਟੀਚੇ ਹੋਏ ਖੇਤਰ ਵੱਲ ਵਧ ਰਹੇ ਸਨ, ਤਾਂ ਇਕ ਮਕਾਨ ਵਿੱਚ ਲੁੱਕੇ ਹੋਏ ਅੱਤਵਾਦੀਆਂ ਨੇ ਉਨ੍ਹਾਂ ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ|  ਸੁਰੱਖਿਆ ਦਸਤਿਆਂ ਨੇ ਜਵਾਬੀ ਕਾਰਵਾਈ ਕੀਤੀ, ਜਿਸ ਨਾਲ ਮੁਕਾਬਲਾ ਸ਼ੁਰੂ ਹੋ ਗਿਆ| ਸੂਤਰਾਂ ਨੇ ਦੱਸਿਆ ਕਿ ਸ਼ੁਰੂਆਤੀ ਗੋਲੀਬਾਰੀ ਵਿਚ ਇਕ ਜਨਾਨੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ| ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ| ਇਸ ਦੌਰਾਨ ਸੀ. ਆਰ. ਪੀ. ਐਫ. ਦੇ ਦੋ ਅਧਿਕਾਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸ਼੍ਰੀਨਗਰ ਸਥਿਤ ਫੌਜ ਦੇ 92 ਬੇਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ| ਮੁਕਾਬਲੇ ਵਿੱਚ ਸ਼ੁਰੂਆਤ ਦੌਰਾਨ ਇਕ ਅੱਤਵਾਦੀ ਮਾਰਿਆ ਗਿਆ ਅਤੇ ਉਸ ਤੋਂ ਕੁਝ ਸਮੇਂ ਬਾਅਦ ਦੋ ਹੋਰ ਅੱਤਵਾਦੀ ਮਾਰੇ ਗਏ| ਉਨ੍ਹਾਂ ਵਿੱਚੋਂ ਕਿਸੇ ਦੀ ਵੀ ਹੁਣ ਤੱਕ ਪਹਿਚਾਣ ਨਹੀਂ ਹੋ ਸਕੀ ਹੈ| ਉਨ੍ਹਾਂ ਦੱਸਿਆ ਕਿ ਮੁਕਾਬਲਾ ਖਤਮ ਹੋ ਗਿਆ ਹੈ|

Leave a Reply

Your email address will not be published. Required fields are marked *