ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਕੁਇਜ਼ ਮੁਕਾਬਲਿਆਂ ਦੀ ਸ਼ੁਰੂਆਤ

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਕੁਇਜ਼ ਮੁਕਾਬਲਿਆਂ ਦੀ ਸ਼ੁਰੂਆਤ
ਹਲਕਾ ਸਨੌਰ ਦੇ ਪਿੰਡ ਚਮਾਰੂ ਦੀ ਟੀਮ ਨੂੰ ਜੇਤੂ ਐਲਾਨਿਆ ਗਿਆ
ਘਨੌਰ, 22 ਜੁਲਾਈ (ਅਭਿਸ਼ੇਕ ਸੂਦ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ           ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿੱਚ ਧਰਮ ਪ੍ਰਚਾਰ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਕੁਇਜ਼ ਮੁਕਾਬਲੇ ਹਲਕਾ ਸਨੌਰ ਦੇ ਪਿੰਡ ਚਮਾਰੂ ਵਿਖੇ ਕਰਵਾਏ ਗਏ| 
ਆਯੋਜਕਾਂ ਦੇ ਬੁਲਾਰੇ ਨੇ ਦੱਸਿਆ ਕਿ ਸਕੱਤਰ ਮਨਜੀਤ ਸਿੰਘ ਬਾਠ, ਸਿਮਰਜੀਤ ਸਿੰਘ ਕੰਗ, ਜੱਥੇਦਾਰ ਜਸਮੇਰ ਸਿੰਘ ਲਾਛੜੂ, ਬੀਬੀ ਕੁਲਦੀਪ ਕੌਰ ਟੌਹੜਾ (ਐਗਜੈਕਟਿਵ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੀ ਪ੍ਰੇਰਨਾ ਸਦਕਾ ਕਰਵਾਏ ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ‘ਖੂਨ ਸ਼ਹੀਦਾਂ ਦਾ ਅਤੇ ਆਓ ਗੁਰੂ ਇਤਿਹਾਸ ਜਾਣੀਏ’ ਵਿਸ਼ੇ ਤੇ ਆਧਾਰਿਤ ਸੀ| ਇਸ ਦੌਰਾਨ ਵੱਖ-ਵੱਖ ਟੀਮਾਂ ਵੱਲੋਂ ਮੁਕਾਬਲੇ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਪਿੰਡ ਚਮਾਰੂ ਦੀ ਟੀਮ ਨੇ ਪਹਿਲਾ ਸਥਾਨ ਹਾਸਿਲ ਕੀਤਾ|
ਇਸ ਮੌਕੇ ਪ੍ਰਚਾਰਕ ਲਖਵਿੰਦਰ ਸਿੰਘ ਅਜਰਾਵਰ ਅਤੇ ਭਾਈ ਹਰਦੀਪ ਸਿੰਘ ਟਿੱਬਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸ਼੍ਰੋਮਣੀ              ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਜ਼ਿਲ੍ਹਾ ਪਟਿਆਲਾ ਵਿੱਚ ਗੁਰਮਤਿ ਕੁਇਜ਼ ਮੁਕਾਬਲਿਆਂ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਇਨ੍ਹਾਂ ਮੁਕਾਬਲਿਆਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਦੀ ਆਨਲਾਈਨ ਮੁਕਾਬਲੇ ਲਈ ਚੋਣ ਕੀਤੀ ਜਾਵੇਗੀ| ਉਨ੍ਹਾਂ ਦੱਸਿਆ ਕਿ ਅੱਜ ਪੰਜ ਟੀਮਾਂ ਦਰਮਿਆਨ ਹੋਏ ਮੁਕਾਬਲੇ ਦੌਰਾਨ ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ,             ਬੇਅੰਤ ਸਿੰਘ ਅਤੇ ਜਸਵੀਰ ਸਿੰਘ ਪਟਿਆਲਾ ਨੇ ਗੁਰਬਾਣੀ, ਗੁਰੂ ਇਤਿਹਾਸ ਅਤੇ ਸਿੱਖ ਰਹਿਮ ਮਰਿਆਦਾ ਨਾਲ ਸਬੰਧਿਤ ਬੱਚਿਆਂ ਦੀ ਪ੍ਰੀਖਿਆ ਲਈ, ਜਿਸ ਵਿਚੋਂ ਪਿੰਡ ਚੁਮਾਰੂ ਦੀ ਟੀਮ ਨੂੰ ਜੇਤੂ ਐਲਾਨਿਆ ਗਿਆ|
ਇਸ ਮੌਕੇ ਮਾਲਵਾ ਜ਼ੋਨ ਦੇ ਇੰਚਾਰਜ ਸ੍ਰ. ਭੋਲਾ ਸਿੰਘ ਅਤੇ ਇੰਚਾਰਜ ਮਾਲਵਾ ਵਹੀਰ ਸ੍ਰ. ਨਿਰਭੈ ਸਿੰਘ ਨੇ ਗੁਰਮਤਿ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਕਾਪੀਆਂ, ਮੈਡਲ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ| ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਬਲਵਿੰਦਰ ਸਿੰਘ, ਭਾਈ ਹਰਦੇਵ ਸਿੰਘ, ਅਜੈ ਸਿੰਘ,ਗਿ. ਸ਼ਾਮ ਸਿੰਘ, ਦਰਸ਼ਨ ਸਿੰਘ, ਅਵਤਾਰ ਸਿੰਘ ਅਤੇ ਪ੍ਰਧਾਨ ਕੁਲਵੰਤ ਸਿੰਘ ਵਲੋਂ ਵਿਸ਼ੇਸ਼ ਯੋਗਦਾਨ ਦਿੱਤਾ ਗਿਆ|

Leave a Reply

Your email address will not be published. Required fields are marked *