ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦਲਿਤ ਵਿੰਗ ਵੱਲੋਂ ਸਾਧੂ ਸਿੰਘ ਧਰਮਸੋਤ ਦੀ ਬਰਖਾਸਤਗੀ ਦੀ ਮੰਗ

ਸੰਗਰੂਰ, 3 ਸਤੰਬਰ (ਮਨੋਜ ਸ਼ਰਮਾ) ਸ਼੍ਰੋਮਣੀ ਅਕਾਲੀ ਦਲ ਦੇ ਦਲਿਤ ਵਿੰਗ ਵੱਲੋਂ ਮੰਗ ਕੀਤੀ ਗਈ ਹੈ ਕਿ ਪੰਜਾਬ ਦੇ ਸਮਾਜਿਕ ਭਲਾਈ ਵਿਭਾਗ ਦੇ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਕੀਤਾ ਜਾਵੇ| ਇਸ ਸੰਬੰਧੀ ਪਾਰਟੀ ਆਗੂ ਭਾਈ ਮਲਕੀਤ ਸਿੰਘ ਚੰਗਾਲ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਇੱਕ ਮੰਗ ਪੱਤਰ ਭੇਜਿਆ ਗਿਆ ਹੈ| 
ਇਸ ਮੌਥੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਲੋੜਵੰਦ  ਵਿਦਿਆਰਥੀਆਂ ਦੇ ਵਜੀਫਿਆਂ ਵਿੱਚ ਵੱਡੇ ਘੁਟਾਲੇ ਕਰਕੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਮੰਤਰੀ ਨੂੰ ਇਸ ਅਹੁਦੇ ਤੇ ਰਹਿਣ ਦਾ ਕੋਈ ਹੱਕ ਨਹੀਂ ਹੈ ਅਤੇ ਉਸ ਨੂੰ ਤੁਰੰਤ ਬਰਖਾਸਤ ਕਰਕੇ ਇਸ ਦੀ ਨਿਰਪੱਖ ਜਾਂਚ ਹਾਈ ਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ| ਉਹਨਾਂ ਕਿਹਾ ਕਿ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਸੁਪਨਾ ‘ਪੜੋ, ਜੁੜੋ ਅਤੇ ਸੰਘਰਸ਼ ਕਰੋ’ ਅੱਜ ਖਤਮ ਹੁੰਦਾ ਜਾ ਰਿਹਾ ਹੈ ਕਿਉਂਕਿ  ਅੱਜ ਅਸੀਂ ਜਿਹੜੇ ਆਗੂਆਂ ਨੂੰ ਵੋਟਾਂ ਪਾ ਕੇ ਵਿਧਾਨ ਸਭਾ ਵਿੱਚ ਭੇਜਦੇ ਹਾਂ ਉਹ ਆਗੂ ਦਲਿਤਾਂ ਦੀ ਬਾਂਹ ਫੜਨ ਦੀ ਬਜਾਏ ਉਨ੍ਹਾਂ ਨੂੰ ਉੱਚੇ ਅਹੁਦਿਆਂ ਤੇ ਬੈਠ ਕੇ ਲੁੱਟਣਾ ਸ਼ੁਰੂ ਕਰ ਦਿੰਦੇ ਹਨ ਜਿਸ ਕਾਰਨ ਦਲਿਤ ਅਤੇ ਲੋੜਵੰਦ ਵਿਦਿਆਰਥੀ ਜਿਹੜੇ ਸਕੂਲਾਂ ਕਾਲਜਾਂ ਵਿੱਚ ਪੜ੍ਹਨ ਤੋਂ ਵਾਂਝੇ ਹੋ ਗਏ ਹਨ| ਉਹਨਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਅੱਜ ਕੋਈ ਕਾਲਜ ਗਰੀਬ ਵਿਦਿਆਰਥੀਆਂ ਨੂੰ ਦਾਖਲੇ ਦੇਣ ਲਈ ਤਿਆਰ ਨਹੀਂ ਹੈ|
ਇਸ ਮੌਕੇ ਵਰਿਆਮ ਸਿੰਘ ਚੰਦੜ ਸਾਬਕਾ ਸਰਪੰਚ ਥਲੇਸ, ਸੁਖਚੈਨ ਸਿੰਘ ਸਾਰੋਂ, ਸੁਖਪਾਲ ਸਿੰਘ ਬੁਰਜ, ਬੀਬੀ ਸਰਬਜੀਤ ਕੌਰ ਧਾਲੀਵਾਲ ਸਾਬਕਾ ਚੇਅਰਮੈਨ ਬਲਾਕ ਸੰਮਤੀ ਸੰਗਰੂਰ ਅਤੇ ਹੋਰ ਆਗੂ ਮੌਜੂਦ ਸਨ|

Leave a Reply

Your email address will not be published. Required fields are marked *