ਸਾਂਝਾ ਮੁਲਾਜ਼ਮ/ਪੈਨਸ਼ਨਰ ਮੰਚ ਦੇ ਰਾਜਨੀਤਕ ਵਿੰਗ ਵੱਲੋਂ ਨਿਗਮ ਚੋਣਾਂ ਲੜਨ ਦਾ ਐਲਾਨ

ਐਸ ਏ ਅ ੈਸ ਨਗਰ, 3 ਦਸੰਬਰ ( ਸ.ਬ.) ਸਾਂਝਾ ਮੁਲਾਜ਼ਮ ਤੇ ਪੈਨਸ਼ਨਰ ਮੰਚ ਵਲੋਂ ਆਊਣ ਵਾਲੀਆਂ ਨਗਰ ਨਿਗਮ ਚੋਣਾਂ ਦੌਰਾਨ ਪੰਜਾਬ ਡੈਮੋਕ੍ਰੇਟਿਕ ਪਾਰਟੀ ਦੇ ਬੈਨਰ ਹੇਠ ਆਪਣਥੈ ਉਮੀਦਵਾਰ ਖੜ੍ਹ ਕੀਤੇ ਜਾਣਗੇ| 
ਪੰਜਾਬ ਡੈਮੋਕ੍ਰੇਟਿਕ ਪਾਰਟੀ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਮਾਨ ਨੇ ਦੱਸਿਆ ਕਿ ਪਾਰਟੀ ਵੱਲੋਂ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਲਈ ਫਿਲਹਾਲ ਦਸ ਉਮੀਦਵਾਰ ਤਿਆਰ ਕੀਤੇ ਗਏ ਹਨ ਅਤੇ ਆਉਂਦੇ ਦਿਨਾਂ ਵਿੱਚ ਹੋਰ ਉਮੀਦਵਾਰ ਵੀ ਖੜ੍ਹੇ ਕੀਤੇ ਜਾਣਗੇ| ਉਹਨਾਂ ਕਿਹਾ ਕਿ ਮੰਚ ਦੇ ਆਗੂਆਂ ਨੂੰ ਪਾਰਟੀ ਦੇ ਜ਼ਿਲ੍ਹਾ ਮੁਹਾਲੀ ਵਿੰਗ ਦੀਆਂ ਜ਼ਿੰਮੇਵਾਰੀਆਂ ਵੀ ਸੌਂਪੀਆਂ ਗਈਆਂ|
ਜ਼ਿਲ੍ਹਾ ਮੁਹਾਲੀ ਵਿੰਗ ਵਿੱਚ ਸ੍ਰ. ਅਮਰਜੀਤ ਸਿੰਘ ਵਾਲੀਆ ਨੂੰ ਪ੍ਰਧਾਨ, ਸ੍ਰ. ਬਲਵਿੰਦਰ ਸਿੰਘ ਬੱਲੀ ਨੂੰ ਸੀਨੀਅਰ ਮੀਤ ਪ੍ਰਧਾਨ, ਸ੍ਰੀਮਤੀ ਰਵਿੰਦਰ ਕੌਰ ਗਿੱਲ ਨੂੰ ਮੀਤ ਪ੍ਰਧਾਨ, ਸ੍ਰ. ਗੁਰਬਖਸ਼ ਸਿੰਘ ਨੂੰ ਜਨਰਲ ਸਕੱਤਰ, ਸ੍ਰ. ਹਰਪਾਲ ਸਿੰਘ ਨੂੰ ਸਕੱਤਰ, ਸ੍ਰ. ਨਰਿੰਦਰ ਸਿੰਘ ਨੂੰ ਸੰਯੁਕਤ ਜਨਰਲ ਸਕੱਤਰ ਅਤੇ ਸ੍ਰ. ਮਲਕੀਤ ਸਿੰਘ ਨੂੰ ਕਾਨੂੰਨੀ ਸਲਾਹਕਾਰ ਵਜੋਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ|

Leave a Reply

Your email address will not be published. Required fields are marked *