ਸਾਂਝੀਆਂ ਜਥੇਬੰਦੀਆਂ ਵਲੋਂ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ


ਖਰੜ, 8 ਜਨਵਰੀ (ਸ਼ਮਿੰਦਰ ਸਿੰਘ) ਖਰੜ ਦੇ ਪਾਵਰ ਕਾਮ ਦਫਤਰ ਦੇ ਵਿੱਚ ਟੈਕਨੀਕਲ ਸਰਵਿਸ ਯੂਨੀਅਨ, ਪਾਵਰਕਾਮ ਟਾਸਕੋ ਠੇਕਾ ਮੁਲਾਜ਼ਮ ਯੂਨੀਅਨ, ਪੈਨਸ਼ਨਰਜ਼ ਅਸੋਸੀਏਸ਼ਨ ਅਤੇ ਜਲ ਸਪਲਾਈ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਅੱਜ ਕਿਸਾਨ-ਮਜ਼ਦੂਰ ਅਤੇ ਮੁਲਾਜ਼ਮ ਦੋਖੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਆਪਣੀਆਂ ਮੰਗਾ ਨੂੰ ਲੈ ਕੇ ਸਰਕਾਰ ਦੇ ਖਿਲਾਫ ਰੋਸ ਪ੍ਰਦਸ਼ਨ ਕੀਤਾ ਗਿਆ।
ਇਸ ਮੌਕੇ ਪ੍ਰਦਸ਼ਨਕਾਰੀ ਆਗੂਆਂ ਨੇ ਕਿਹਾ ਕਿ ਉਹ ਕਿਸਾਨਾਂ ਦਾ ਸਮਰਥਨ ਕਰਦੇ ਹਨ ਅਤੇ ਸਿਰਫ ਕਿਸਾਨ ਹੀ ਨਹੀਂ ਬਲਕਿ ਹਰੇਕ ਮੁਲਾਜ਼ਮ ਸਰਕਾਰਾਂ ਤੋਂ ਦੁੱਖੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰਾਂ ਨੇ ਉਨ੍ਹਾਂ ਦੀਆਂ ਮੰਗਾਂ ਦਾ ਛੇਤੀ ਕੋਈ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਜਥੇਬੰਦੀਆਂ ਵੱਲੋਂ ਹੋਰ ਵੱਡੇ ਪੱਧਰ ਤੇ ਸੰਘਰਸ਼ ਤੇਜ ਕੀਤਾ ਜਾਵੇਗਾ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰਾਂ ਇਨ੍ਹਾਂ ਮੰਗਾਂ ਦਾ ਕੋਈ ਹੱਲ ਨਹੀਂ ਕਰਦੀ।

Leave a Reply

Your email address will not be published. Required fields are marked *