ਸਾਂਝ ਕੇਂਦਰ ਦੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ

ਐਸ ਏ ਐਸ ਨਗਰ, 8 ਦਸੰਬਰ (ਆਰ ਪੀ ਵਾਲੀਆ) ਸਾਂਝ ਕੇਂਦਰ ਸਬ ਡਵੀਜਨ ਸਿਟੀ 1 ਮੁਹਾਲੀ ਦੇ ਇੰਚਾਰਜ ਥਾਣੇਦਾਰ ਬਲਜੀਤ ਸਿੰਘ ਦੀ ਅਗਵਾਈ ਵਿੱਚ ਸਾਂਝ ਕੇਂਦਰ ਥਾਣਾ ਫੇਜ਼ 1 ਮੁਹਾਲੀ ਵਿਖੇ ਸਾਂਝ ਸੁਸਾਇਟੀ ਦੇ ਮੈਂਬਰਾਂ ਅਤੇ ਪਤਵੰਤੇ ਵਿਅਕਤੀਆਂ ਨਾਲ ਮੀਟਿੰਗ ਕੀਤੀ ਗਈ ਜਿਸ ਵਿੱਚ ਸਾਂਝ ਕੇਂਦਰਾਂ ਵਿਖੇ ਦਿਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ|
ਇਸ ਮੌਕੇ ਸਾਂਝ ਕੇਂਦਰਾਂ ਵਿੱਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ, ਧੁੰਦ ਸਮੇਂ ਰਿਫਲੈਕਟਰ ਲਾਉਣ ਅਤੇ ਨਸ਼ਿਆਂ ਖਿਲਾਫ ਮੁਹਿੰਮ ਤੇਜ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ| ਇਸ ਮੌਕੇ ਪੀ ਸੀ ਆਰ ਬਾਰੇ, ਵੱਖ ਵੱਖ ਸੈਮੀਨਾਰ ਆਯੋਜਿਤ ਕਰਨ ਬਾਰੇ, ਪੀ ਪੀ ਐਪ, ਸ਼ਕਤੀ ਐਪ ਸਬੰਧੀ ਸੈਮੀਨਾਰ ਕਰਨ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ|
ਇਸ ਮੌਕੇ ਏ ਐਸ ਆਈ ਸਿਰੰਦਰ ਕੁਮਾਰ, ਕੌਂਸਲਰ ਰਜਿੰਦਰ ਪ੍ਰਸਾਦ ਸ਼ਰਮਾ, ਪੀ ਐਸ ਵਿਰਦੀ, ਹਰਵਿੰਦਰ ਸਿੰਘ ਸੈਣੀ, ਸਵਰਨ ਸਿੰਘ ਬੈਦਵਾਨ, ਅਮਰਜੀਤ ਸਿੰਘ ਪਟਿਆਲਵੀ, ਮਨਜੀਤ ਕੌਰ, ਜਸਵੰਤ ਸਿੰਘ ਸੋਹਲ, ਗੁਰਚਰਨ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *