ਸਾਊਦੀ ਅਰਬ ਨੂੰ ਖਸ਼ੋਗੀ ਦੀ ਲਾਸ਼ ਬਾਰੇ ਕੋਈ ਜਾਣਕਾਰੀ ਨਹੀਂ : ਅਧਿਕਾਰੀ

ਵਾਸ਼ਿੰਗਟਨ, 11 ਫਰਵਰੀ (ਸ.ਬ.) ਖਸ਼ੋਗੀ ਕਤਲਕਾਂਡ ਮਾਮਲੇ ਵਿਚ ਸਾਊਦੀ ਅਰਬ ਦੇ ਵਿਦੇਸ਼ ਮੰਤਰਾਲੇ ਨਾਲ ਜੁੜੇ ਇਕ ਅਧਿਕਾਰੀ ਨੇ ਹੈਰਾਨ ਕਰ ਦੇਣ ਵਾਲਾ ਬਿਆਨ ਦਿੱਤਾ ਹੈ| ਬਿਆਨ ਮੁਤਾਬਕ ਇਸਤਾਂਬੁਲ ਸਥਿਤ ਸਾਊਦੀ ਅਰਬ ਦੇ ਦੂਤਘਰ ਵਿਚ ਮਾਰੇ ਗਏ ਪੱਤਰਕਾਰ ਜਮਾਲ ਖਸ਼ੋਗੀ ਦੀ ਲਾਸ਼ ਦੇ ਬਾਰੇ ਵਿਚ ਰਿਆਦ ਨੂੰ ਕੋਈ ਜਾਣਕਾਰੀ ਨਹੀਂ ਹੈ| ਸਾਊਦੀ ਅਰਬ ਦੇ ਅਧਿਕਾਰੀਆਂ ਦੇ ਇਕ ਦਲ ਵੱਲੋਂ ਖਸ਼ੋਗੀ ਦੀ ਹੱਤਿਆ ਦੀ ਪੁਸ਼ਟੀ ਹੋਣ ਦੇ ਬਾਅਦ ਵੀ ਇਹ ਬਿਆਨ ਹੈਰਾਨ ਕਰ ਦੇਣ ਵਾਲਾ ਹੈ| ਜਿਕਰਯੋਗ ਹੈ ਕਿ ਇਕ ਅੰਗਰੇਜ਼ੀ ਅਖਬਾਰ ਦੇ ਪੱਤਰਕਾਰ ਜਮਾਲ ਖਸ਼ੋਗੀ ਦੀ 2 ਅਕਤੂਬਰ 2018 ਨੂੰ ਇਸਤਾਂਬੁਲ ਸਥਿਤ ਸਾਊਦੀ ਅਰਬ ਵਿਚ ਦਾਖਲ ਹੋਣ ਦੇ ਬਾਅਦ ਹੱਤਿਆ ਕਰ ਦਿੱਤੀ ਗਈ ਸੀ| ਉਨ੍ਹਾਂ ਦੀ ਲਾਸ਼ ਹੁਣ ਤੱਕ ਬਰਾਮਦ ਨਹੀਂ ਹੋਈ ਹੈ| ਇਕ ਸਮਾਂ ਸੀ ਜਦੋਂ ਸਾਊਦੀ ਅਰਬ ਦੇ ਵਲੀ ਅਹਿਦ ਮੁਹੰਮਦ ਬਿਨ ਸਲਮਾਨ ਦੇ ਬਹੁਤ ਕਰੀਬੀ ਰਹੇ ਖਸ਼ੋਗੀ ਹਾਲ ਹੀ ਦੇ ਦਿਨਾਂ ਵਿਚ ਉਨ੍ਹਾਂ ਦੇ ਵੋਕਲ ਆਲੋਚਕ ਬਣ ਗਏ ਸਨ| ਸਾਊਦੀ ਅਰਬ ਦੇ ਵਿਦੇਸ਼ੀ ਮਾਮਲਿਆਂ ਦੇ ਮੰਤਰੀ ਅਦੇਲ ਅਲ-ਜ਼ੁਬੇਰ ਨੇ ਕਿਹਾ ਕਿ ਸਾਊਦੀ ਅਰਬ ਦੇ ਅਧਿਕਾਰੀਆਂ ਨੇ ਬਿਨਾਂ ਕਿਸੇ ਇਜਾਜ਼ਤ ਦੇ ਖਸ਼ੋਗੀ ਦੀ ਹੱਤਿਆ ਕੀਤੀ ਅਤੇ ਇਸ ਸਿਲਸਿਲੇ ਵਿਚ 11 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ|

Leave a Reply

Your email address will not be published. Required fields are marked *