ਸਾਊਦੀ ਅਰਬ ਸਰਕਾਰ ਵਲੋਂ ਗੈਰਕਾਨੂੰਨੀ ਪਰਵਾਸੀਆਂ ਨੂੰ ਵਾਪਸ ਜਾਣ ਦੇ ਹੁਕਮ ਜਾਰੀ: ਬੀਬੀ ਰਾਮੂੰਵਾਲੀਆ

ਚੰਡੀਗੜ੍ਹ, 26 ਅਪ੍ਰੈਲ (ਸ.ਬ) ਹੈਲਪਿੰਗ ਹੈਪਲੈਸ ਸੰਸਥਾ ਦੀ ਸੰਚਾਲਕ ਅਤੇ ਜ਼ਿਲ੍ਹਾ ਯੋਜਨਾ ਕਮੇਟੀ ਦੀ ਸਾਬਕਾ ਚੇਅਰ ਪਰਸਨ ਬੀਬੀ ਅਮਰਜੋਤ ਕੌਰ ਰਾਮੂੰਵਾਲੀਆ ਨੇ ਦਾਅਵਾ ਕੀਤਾ ਹੈ ਕਿ ਸਾਊਦੀ ਅਰਬ ਸਰਕਾਰ ਨੇ ਆਪਣੇ ਦੇਸ਼ ਵਿਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਪਰਵਾਸੀਆਂ ਨੂੰ 30 ਜੂਨ ਤੱਕ ਆਪਣੇ ਦੇਸ਼ ਪਰਤਣ ਦੇ ਹੁਕਮ ਜਾਰੀ ਕੀਤੇ ਹਨ|
ਅੱਜ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਬੀਬੀ ਰਾਮੂੰਵਾਲੀਆ ਨੇ ਕਿਹਾ ਕਿ ਸਾਊਦੀ ਅਰਬ ਸਰਕਾਰ ਨੇ ਇਸ ਹੁਕਮ ਨਾਲ ਲੱਖਾਂ ਭਾਰਤੀ ਪ੍ਰਭਾਵਿਤ ਹੋਣਗੇ| ਬੀਬੀ ਰਾਮੂੰਵਾਲੀਆਂ ਨੇ ਸਾਊਦੀ ਅਰਬ ਵਿਚ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ 30 ਜੂਨ ਤੋਂ ਪਹਿਲਾਂ ਪਹਿਲਾਂ ਵਾਪਸ  ਪੰਜਾਬ ਆ ਜਾਣ|
ਬੀਬੀ ਰਾਮੂੰਵਾਲੀਆ ਨੇ ਦੱਸਿਆ ਕਿ 30 ਜੂਨ ਤੋਂ ਬਾਅਦ ਗੈਰ ਕਾਨੂੰਨੀ ਢੰਗ ਨਾਲ ਸਾਊਦੀ ਅਰਬ ਵਿਚ ਰਹਿ ਰਹੇ ਵਿਦੇਸ਼ੀਆਂ ਖਿਲਾਫ ਸਾਊਦੀ ਅਰਬ ਸਰਕਾਰ ਵਲੋਂ ਸਖਤ ਕਾਵਾਈ ਕੀਤੀ ਜਾਵੇਗੀ ਅਤੇ ਉਹਨ੍ਹਾਂ ਨੂੰ ਜੇਲ ਅਤੇ ਜੁਰਮਾਨਾ ਹੋ ਸਕਦੇ ਹਨ|

Leave a Reply

Your email address will not be published. Required fields are marked *