ਸਾਡੇ ਮਾਮਲਿਆਂ ਵਿੱਚ ਦਖ਼ਲ ਨਾ ਦੇਵੇ  ਚੀਨ : ਕਿਰੇਨ ਰਿਜਿਜੂ

ਗੁਹਾਟੀ, 4 ਅਪ੍ਰੈਲ  (ਸ.ਬ.)        ਕੇਂਦਰੀ ਗ੍ਰਹਿ ਰਾਜ ਮੰਤਰੀ ਕਿਰੇਨ ਰਿਜਿਜੂ ਨੇ ਕਿਹਾ ਹੈ ਕਿ ਦਲਾਈ ਲਾਮਾ ਦੇ ਅਰੁਣਾਚਲ ਪ੍ਰਦੇਸ਼ ਦੌਰੇ ਤੋਂ ਚੀਨ ਨੂੰ ਇਤਰਾਜ਼ ਨਹੀਂ ਹੋਣਾ ਚਾਹੀਦਾ| ਦਲਾਈ ਲਾਮਾ ਦੀ ਯਾਤਰਾ ਦਾ ਉਦੇਸ਼ ਸਿਰਫ਼ ਧਾਰਮਿਕ ਹੈ|
ਉਨ੍ਹਾਂ ਨੇ ਕਿਹਾ ਕਿ ਭਾਰਤ ਚੀਨ ਨਾਲ ਚੰਗੇ ਸਬੰਧ ਚਾਹੁੰਦਾ ਹੈ ਤੇ ਭਾਰਤ ਨੇ ਕਦੀ ਵੀ ਚੀਨ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਨਹੀਂ ਦਿੱਤਾ| ਇਸ ਲਈ ਚੀਨ ਵੀ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਨਾ ਦੇਵੇ|

Leave a Reply

Your email address will not be published. Required fields are marked *