ਸਾਨੂੰ ਸਾਰੇ ਧਰਮਾਂ ਦਾ ਸਨਮਾਨ ਕਰਨਾ ਚਾਹੀਦਾ ਹੈ : ਸਿੱਧੂ

ਐਸ ਏ ਐਸ ਨਗਰ, 23 ਅਪ੍ਰੈਲ (ਸ.ਬ.) ਹਰ ਇਨਸਾਨ ਨੂੰ ਹਰ ਧਰਮ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਹਰ ਧਰਮ ਦੇ ਸਮਾਗਮਾਂ ਵਿੱਚ ਹਿੱਸਾ ਲੈਣਾ ਚਾਹੀਦਾ ਹੈ| ਇਹ ਗੱਲ ਕੈਬਿਨੇਟ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਬੀਤੀ ਸ਼ਾਮ ਸਥਾਨਕ ਫੇਜ਼ 5 ਵਿਖੇ ਆਯੋਜਿਤ ਧਾਰਮਿਕ ਸਮਾਗਮ ਏਕ ਸ਼ਾਮ ਭੋਲੇ ਕੇ ਨਾਮ ਦੌਰਾਨ ਮੁੱਖ ਮਹਿਮਾਨ ਵਜੋਂ ਸੰਬੋਧਨ ਕਰਦਿਆਂ ਆਖੀ| ਉਹਨਾਂ ਕਿਹਾ ਕਿ ਹਰ ਵਿਅਕਤੀ ਨੂੰ ਧਰਮ ਨਿਰਪੱਖ ਰਹਿਣਾ ਚਾਹੀਦਾ ਹੈ| ਜਿਲ੍ਹਾ ਕਾਂਗਰਸ ਮੁਹਾਲੀ ਦੀ ਮੀਤ ਪ੍ਰਧਾਨ ਸ੍ਰੀਮਤੀ ਬਲਜੀਤ ਕੌਰ ਦੀ ਅਗਵਾਈ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਸ੍ਰ. ਬਲਬੀਰ ਸਿੰਘ ਸਿੱਧੂ ਦਾ ਸਨਮਾਨ ਵੀ ਕੀਤਾ ਗਿਆ| ਇਸ ਮੌਕੇ ਸ਼ਹਿਜਾਦਾ ਰਾਜ ਅਤੇ ਗਾਇਕਾ ਮਨੀਸ਼ਾ ਰਾਜ ਨੇ ਸ਼ਿਵ, ਪਾਰਵਤੀ ਤੇ ਗਣੇਸ਼ ਜੀ ਦੀ ਉਪਮਾ ਦਾ ਗੁਣਗਾਣ ਕੀਤਾ| ਇਸ ਮੌਕੇ ਸ੍ਰੀ ਸਿੱਧੂ ਦੇ ਸਿਆਸੀ ਸਲਾਹਕਾਰ ਹਰਕੇਸ਼ ਚੰਦ ਮੱਛਲੀ ਕਲਾਂ, ਸਹਾਇਕ ਹਰਪ੍ਰੀਤ ਸਿੰਘ, ਮਨਮੋਹਨ ਸਿੰਘ, ਬੂਟਾ ਸਿੰਘ, ਸੁਦਰਸਨ, ਪੰਕਜ ਬੱਬਰ, ਵਿਜੈ ਸ਼ੰਕਰ, ਰਿਪੁਦਮਨ ਵੀ ਮੌਜੂਦ ਸਨ|

Leave a Reply

Your email address will not be published. Required fields are marked *