ਸਾਬਕਾ ਕੌਂਸਲਰ ਅਰੁਣ ਸ਼ਰਮਾ ਨੂੰ ਭਾਜਪਾ ਦਾ ਜਿਲ੍ਹਾ ਮੀਤ ਪ੍ਰਧਾਨ ਬਣਨ ਤੇ ਸਨਮਾਨਿਤ ਕੀਤਾ

ਐਸ.ਏ.ਐਸ.ਨਗਰ, 29 ਮਈ (ਸ.ਬ.) ਨਗਰ ਨਿਗਮ ਦੇ ਸਾਬਕਾ ਕੌਂਸਲਰ ਅਰੁਣ ਸ਼ਰਮਾ ਨੂੰ ਭਾਜਪਾ ਦਾ ਜਿਲ੍ਹਾ ਮੀਤ ਪ੍ਰਧਾਨ ਬਣਨ ਤੇ ਸਾਬਕਾ ਕੌਂਸਲਰਾਂ ਕਮਲਜੀਤ ਰੂਬੀ, ਸੁਰਿੰਦਰ ਸਿੰਘ ਰੋਡਾ, ਗੁਰਮੁਖ ਸਿੰਘ ਸੋਹਲ, ਜਸਬੀਰ ਕੌਰ ਅੱਤਲੀ, ਕਮਲਜੀਤ ਕੌਰ ਅਤੇ ਨੰਬਰਦਾਰ ਸੰਗਤ ਸਿੰਘ ਸੋਹਾਣਾ ਵਲੋਂ ਸਿਰੋਪਾ ਪਾ ਕੇ ਸਨਮਾਨਿਤ ਕੀਤਾ ਗਿਆ|
ਇਸ ਮੌਕੇ ਗੱਲ ਕਰਦਿਆਂ ਸੀ੍ਰ ਅਰੁਣ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲੇ 30 ਸਾਲਾਂ ਤੋਂ ਭਾਜਪਾ ਦੇ ਵੱਖ-ਵੱਖ ਅਹੁਦਿਆਂ ਤੇ ਕੰਮ ਕਰਨ ਦਾ ਮੌਕਾ ਮਿਲਿਆ ਅਤੇ ਪਿਛਲੀ ਵਾਰ ਨਗਰ ਨਿਗਮ ਮੁਹਾਲੀ ਦੀਆਂ ਚੋਣਾਂ ਵਿੱਚ ਭਾਜਪਾ ਉਮੀਦਵਾਰ ਦੇ ਤੌਰ ਤੇ ਉਨ੍ਹਾਂ ਨੇ ਜਿੱਤ ਹਾਸਿਲ ਕੀਤੀ ਸੀ|
ਉਹਨਾਂ ਕਿਹਾ ਕਿ ਭਾਜਪਾ ਵੱਲੋਂ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਕੰਮ ਕਰਨ ਦਾ ਮੌਕਾ ਮਿਲਿਆ ਸੀ ਜਿਸ ਨੂੰ ਉਨ੍ਹਾਂ ਨੇ ਪੂਰੀ ਤਨਦੇਹੀ ਨਾਲ ਨਿਭਾਇਆ ਹੈ| ਉਹਨਾਂ ਕਿਹਾ ਕਿ ਪਾਰਟੀ ਦੀ ਮਜਬੂਤੀ ਲਈ ਕੰਮ ਕਰਣਗੇ ਅਤੇ ਉਹ ਪੂਰੀ ਤਨਦੇਹੀ ਨਾਲ ਭਾਜਪਾ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਨੂੰ ਹੋਰ ਮਜਬੂਤ ਕੀਤਾ ਜਾਵੇਗਾ|

Leave a Reply

Your email address will not be published. Required fields are marked *